ਪੰਜਾਬ ਵਿਚ ਅਲਰਟ ਜਾਰੀ ਹੋ ਚੁੱਕਾ ਹੈ। ਮੌਸਮ ਵਿਭਾਗ ਵੱਲੋਂ 6 ਫਰਵਰੀ ਤੱਕ ਭਵਿੱਖਬਾਣੀ ਕੀਤੀ ਗਈ ਹੈ। 15 ਜ਼ਿਲ੍ਹਿਆਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਕਈ ਥਾਵਾਂ ‘ਤੇ ਸੰਘਣੀ ਧੁੰਦ ਪਈ ਹੈ ਤੇ ਉਥੇ ਹੀ ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ ਕਿ ਪੰਜਾਬ ਤੇ ਚੰਡੀਗੜ੍ਹ ਵਿਚ ਸਵੇਰੇ ਤੇ ਸ਼ਾਮ ਨੂੰ ਸੰਘਣੀ ਧੁੰਦ ਰਹੇਗੀ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਇਸ ਸਬੰਧ ਵਿਚ ਯੈਲੋ ਅਲਰਟ ਵੀ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : ਜੇਲ੍ਹ ’ਚੋਂ ਬਾਹਰ ਆਉਣ ਮਗਰੋਂ ਗੁਰੂਘਰ ਨਤਮਸਤਕ ਹੋਏ ਮਜੀਠੀਆ, ਗੁਰੂ ਪਾਤਸ਼ਾਹ ਦਾ ਕੀਤਾ ਸ਼ੁਕਰਾਨਾ
ਅੱਜ ਸ਼ਾਮ ਨੂੰ ਸੰਘਣੀ ਧੁੰਦ ਦਾ ਕਹਿਰ ਦੇਖਣ ਨੂੰ ਮਿਲੇਗੇ। ਇਨ੍ਹਾਂ 15 ਜ਼ਿਲ੍ਹਿਆਂ ਵਿਚ ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ, ਮਾਨਸਾ, ਬਰਨਾਲਾ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਮੁਕਤਸਰ ਤੇ ਬਠਿੰਡਾ ਸ਼ਾਮਲ ਹੈ। ਹਾਲਾਂਕਿ ਹਾਈਵੇ ‘ਤੇ ਅੰਮ੍ਰਿਤਸਰ ਤੋਂ ਅੰਬਾਲਾ ਤੇ ਅੰਬਾਲਾ ਤੋਂ ਦਿੱਲੀ ਜਾਣ ਵਾਲੇ ਲੋਕਾਂ ਨੂੰ ਪੂਰੇ ਰਸਤੇ ਅੰਸ਼ਿਕ ਤੌਰ ‘ਤੇ ਬੱਦਲਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇ ਗੱਲ ਕੀਤੀ ਜਾਵੇ ਤਾਂ 5 ਤੇ 6 ਫਰਵਰੀ ਨੂੰ ਸੂਬੇ ਦੇ ਕੁਝ ਹਿੱਸਿਆਂ ਵਿਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ ਤੇ ਘੱਟੋ-ਘੱਟ ਤਾਪਮਾਨ ਵਿਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
























