ਜਲੰਧਰ ਦੇ ਨਕੋਦਰ ਵਿਖੇ ਵੱਡਾ ਐਨਕਾਊਂਟਰ ਹੋਇਆ ਹੈ। ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਈ ਹੈ ਤੇ ਇਸ ਦੌਰਾਨ ਜਵਾਬੀ ਕਾਰਵਾਈ ਵਿਚ ਪੁਲਿਸ ਵੱਲੋਂ ਵੀ ਫਾਇਰਿੰਗ ਕੀਤੀ ਗਈ ਤੇ ਇਸ ਮੁਕਾਬਲੇ ਵਿਚ ਮੁਲਜ਼ਮ ਜ਼ਖਮੀ ਹੋ ਗਿਆ ਤੇ ਦੂਜਾ ਮੁਲਜ਼ਮ ਜੋ ਕਿ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਉਹ ਵੀ ਮੁਕਾਬਲੇ ਦੌਰਾਨ ਜਖਮੀ ਹੋਇਆ ਦੱਸਿਆ ਜਾ ਰਿਹਾ ਹੈ। ਉਸ ਦੇ ਪੈਰ ਵਿਚ ਗੋਲੀ ਲੱਗੀ ਹੈ। ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬਦਮਾਸ਼ਾਂ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਪੰਜਾਬ ਵਿਚ ਅੰਜਾਮ ਦਿੱਤਾ ਜਾਣਾ ਹੈ। ਪੁਲਿਸ ਵੱਲੋਂ ਜਦੋਂ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਬਦਮਾਸ਼ਾਂ ਵੱਲੋਂ ਫਾਇਰਿੰਗ ਕੀਤੀ ਗਈ ਜਿਸ ਮਗਰੋਂ ਪੁਲਿਸ ਨੇ ਆਪਣੇ ਬਚਾਅ ਲਈ ਫਾਇਰਿੰਗ ਕੀਤੀ ਤੇ ਇਸ ਦੌਰਾਨ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ। ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਤੇ 3 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ 15 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ, ਪਵੇਗੀ ਸੰਘਣੀ ਧੁੰਦ, ਚੱਲਣਗੀਆਂ ਤੇਜ਼ ਹਵਾਵਾਂ
ਗ੍ਰਿਫਤਾਰ ਮੁਲਜ਼ਮਾਂ ‘ਤੇ ਫਿਰੌਤੀ, ਜਬਰਨ ਵਸੂਲੀ ਤੇ ਫਾਇਰਿੰਗ ਦੇ ਪਹਿਲਾਂ ਤੋਂ ਕਈ ਮਾਮਲੇ ਦਰਜ ਹਨ। ਇਸੇ ਤਹਿਤ ਪੁਲਿਸ ਵਲੋਂ ਵੱਡਾ ਐਕਸ਼ਨ ਲੈਂਦੇ ਹੋਏ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਤੇ ਹੁਣ ਇਨ੍ਹਾਂ ਤੋਂ ਪੁੱਛਗਿਛ ਕੀਤੀ ਜਾਵੇਗੀ ਤੇ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:
























