ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਕੱਲ੍ਹ 5 ਫਰਵਰੀ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਹੋਵੇਗੀ। ਇਹ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਵੱਲੋਂ ਆਪਣੇ ਐਕਸ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਗਈ ਹੈ।
ਡਾ. ਦਲਜੀਤ ਚੀਮਾ ਨੇ ਲਿਖਿਆ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਕੱਲ੍ਹ 5 ਫਰਵਰੀ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਸੱਦੀ ਹੈ। ਮੀਟਿੰਗ ਵਿੱਚ ਸੂਬੇ ਦੀ ਮੌਜੂਦਾ ਰਾਜਨੀਤਿਕ ਸਥਿਤੀ ‘ਤੇ ਚਰਚਾ ਕੀਤੀ ਜਾਵੇਗੀ ਅਤੇ ਪਾਰਟੀ ਦੀ ਭਵਿੱਖ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਜਲੰਧਰ: ਟਰੱਕ ਤੇ ਕਾਰ ਵਿਚਾਲੇ ਹੋਈ ਜ਼ੋਰਦਾਰ ਟੱਕਰ, ਗੱਡੀ ਸਵਾਰ ਮਾਂ-ਧੀ ਜ਼ਖਮੀ; ਟਰੱਕ ਡ੍ਰਾਈਵਰ ਫਰਾਰ
ਵੀਡੀਓ ਲਈ ਕਲਿੱਕ ਕਰੋ -:
























