ਖੇਮਕਰਨ ਹਲਕੇ ਦੇ ਪਿੰਡ ਚੀਮਾ ਖੁਰਦ ਵਿਖੇ ਮਾਮੂਲੀ ਤਕਰਾਰ ਨੂੰ ਲੈ ਕੇ ਹੋਏ ਝਗੜੇ ਦੌਰਾਨ ਸਾਬਕਾ ਫੌਜੀ ਨੂੰ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਮੁਤਾਬਿਕ ਪਿੰਡ ਦੇ ਹੀ ਕੁਝ ਲੋਕਾਂ ਨੇ ਉਸ ਨੂੰ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ 40 ਸਾਲਾਂ ਗੁਰਮੇਜ ਸਿੰਘ ਵਜੋਂ ਹੋਈ ਹੈ, ਜੋਕਿ ਫੌਜ ਵਿਚ ਨੌਕਰੀ ਕਰਦ ਸੀ।

ਪਰਿਵਾਰ ਦਾ ਕਹਿਣਾ ਹੈ ਕਿ ਪਿੰਡ ਦੇ ਹੀ ਮੋਹਤਬਰ ਸ਼ਰਨਜੀਤ ਸਿੰਘ ਜੋ ਕਿ ਆਮ ਆਦਮੀ ਪਾਰਟੀ ਨਾਲ ਜੁੜਿਆ ਹੈ ਅਤੇ ਉਸ ਦੇ ਸਾਥੀਆਂ ਨੇ ਕਿਰਚ ਮਾਰ ਕੇ ਗੁਰਮੇਜ ਸਿੰਘ ਦਾ ਕਤਲ ਕਰ ਦਿੱਤਾ। ਅੱਜ ਜਦੋਂ ਉਹ ਪਿੰਡ ਵਿਚ ਖੜ੍ਹਾ ਸੀ ਤਾਂ ਉਸ ਨਾਲ ਰੰਜਿਸ਼ ਰੱਖਣ ਵਾਲੇ ਲੋਕਾਂ ਨੇ ਉਸ ਨੂੰ ਘੇਰ ਲਿਆ ਅਤੇ ਉਸ ਦਾ ਕਿਰਚ ਮਾਰ ਕੇ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ : DGP ਗੌਰਵ ਯਾਦਵ ਨੂੰ ਮਿਲੇ ਸੁਖਬੀਰ ਬਾਦਲ, ਬੋਲੇ- ‘ਮੈਂ ਗ੍ਰਿਫਤਾਰੀ ਦੇਣ ਆਇਆ ਹਾਂ’
ਇਸ ਬਾਰੇ ਡੀਐੱਸਪੀ ਜਗਜੀਤ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਹੋਇਆ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























