ਜਲੰਧਰ ਵਿਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਲੱਕੀ ਓਬਰਾਏ ਦਾ ਕਤਲ ਕਰ ਦਿੱਤਾ ਗਿਆ। ਬਦਮਾਸ਼ਾਂ ਨੇ ਓਬਰਾਏ ਨੂੰ ਪੌਸ਼ ਇਲਾਕੇ ਮਾਡਲ ਟਾਊਨ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ ਪੰਜ ਗੋਲੀਆਂ ਮਾਰੀਆਂ। ਉਸ ਨੂੰ ਗੰਭੀਰ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
ਰਿਪੋਰਟਾਂ ਮੁਤਾਬਕ ਲੱਕੀ ਸਵੇਰੇ 7:15 ਵਜੇ ਰੋਜ ਵਾਂਗ ਮੱਥਾ ਟੇਕਣ ਲਈ ਗੁਰਦੁਆਰੇ ਆਇਆ ਸੀ ਜਦੋਂ ਹਮਲਾਵਰਾਂ ਨੇ ਗੁਰਦੁਆਰੇ ਦੇ ਬਾਹਰ ਉਸ ‘ਤੇ ਗੋਲੀਆਂ ਚਲਾਈਆਂ ਗਈਆਂ। ਘਟਨਾ ਦੀ ਸੂਚਨਾ ਮਿਲਣ ‘ਤੇ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚੀ।
ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰਾ ਪਾ ਲਿਆ ਅਤੇ ਸੁਰੱਖਿਆ ਸਖ਼ਤ ਕਰ ਦਿੱਤੀ। ਹਮਲਾਵਰਾਂ ਦੀ ਪਛਾਣ ਕਰਨ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਨੂੰ ਜਲਦੀ ਹੀ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਏਡੀਸੀਪੀ ਜਯੰਤ ਪਰੀ ਨੇ ਦੱਸਿਆ ਕਿ ‘ਆਪ’ ਆਗੂ ਲੱਕੀ ਓਬਰਾਏ ਸਵੇਰੇ 7:15 ਵਜੇ ਦੇ ਕਰੀਬ ਗੁਰਦੁਆਰੇ ਤੋਂ ਨਿਕਲਿਆ। ਜਦੋਂ ਉਹ ਆਪਣੇ ਥਾਰ ਵਿੱਚ ਵੜਣ ਲੱਗਾ, ਤਾਂ ਇੱਕ ਨੌਜਵਾਨ ਨੇ ਨੇੜੇ ਆ ਕੇ ਗੋਲੀਆਂ ਚਲਾ ਦਿੱਤੀਆਂ। ਦੋ ਹੋਰ ਨੌਜਵਾਨ ਐਕਟਿਵਾ ‘ਤੇ ਆਏ ਸਨ ਅਤੇ ਦੋਵੇਂ ਭੱਜ ਗਏ।
ਇਹ ਵੀ ਪੜ੍ਹੋ : ‘ਸਾਂਸਦ ਨੂੰ ਗੱਦਾਰ ਕਹਿਣਾ ਸਿੱਖਾਂ ਦਾ ਅਪਮਾਨ’, ਬਿੱਟੂ ਵਾਲੇ ਮਾਮਲੇ ਨੂੰ ਲੈ ਰਾਹੁਲ ਗਾਂਧੀ ‘ਤੇ ਭੜਕੇ PM ਮੋਦੀ
ਪੁਲਿਸ ਨੇ ਹਮਲਾਵਰਾਂ ਬਾਰੇ ਸਾਰੀਆਂ ਚੌਕੀਆਂ ਨੂੰ ਸੂਚਿਤ ਕਰ ਦਿੱਤਾ ਹੈ। ਗੁਰਦੁਆਰੇ ਦੀ ਸੀਸੀਟੀਵੀ ਫੁਟੇਜ ਵੀ ਸਕੈਨ ਕੀਤੀ ਜਾ ਰਹੀ ਹੈ। ਪੁਲਿਸ ਦੁਆਰਾ ਲਗਾਏ ਗਏ ਹਾਈ-ਟੈਕ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਪ੍ਰਾਪਤ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
























