ਪੰਜਾਬ ਵਿੱਚ ਭਾਵੇਂ ਕੜਾਕੇ ਦੀ ਠੰਢ ਲੰਘ ਗਈ ਹੋਵੇ, ਪਰ ਠਾਰ ਪੂਰੀ ਤਰ੍ਹਾਂ ਘੱਟ ਨਹੀਂ ਹੋਈ ਹੈ। ਅਗਲੇ ਤੰਨ ਦਿਨਾਂ ਤੱਕ ਕੁਝ ਥਾਵਾਂ ‘ਤੇ ਠੰਢੀਆਂ ਹਵਾਵਾਂ ਚੱਲਦੀਆਂ ਰਹਿਣਗੀਆਂ ਅਤੇ ਭਾਵੇਂ ਤੇਜ਼ ਧੁੱਪ ਰਹੇਗੀ, ਪਰ ਠੰਢਕ ਬਣੀ ਰਹੇਗੀ। ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਮੌਸਮ ਖੁਸ਼ਕ ਰਹੇਗਾ ਪਰ ਤੇਜ ਹਵਾਵਾਂ ਕਾਰਨ ਠੰਢ ਦਾ ਅਸਰ ਬਣਿਆ ਰਹੇਗਾ ਪਰ ਲੋਕਾਂ ਨੂੰ ਠਾਰ ਮਹਿਸੂਸ ਹੁੰਦੀ ਰਹੇਗੀ। 18 ਤੋਂ 20 ਫਰਵਰੀ ਤੱਕ ਪੱਛਮੀ ਗੜਬੜੀ ਰੁਕ-ਰੁਕ ਕੇ ਹੁੰਦੀ ਰਹੇਗੀ।
ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 24 ਘੰਟਿਆਂ ਵਿੱਚ 1.1 ਡਿਗਰੀ ਵਧਿਆ ਹੈ, ਜੋ ਆਮ ਦੇ ਨੇੜੇ ਪਹੁੰਚ ਗਿਆ ਹੈ। ਦਿਨ ਦਾ ਸਭ ਤੋਂ ਵੱਧ ਤਾਪਮਾਨ ਆਨੰਦਪੁਰ ਸਾਹਿਬ ਵਿੱਚ 24.6 ਡਿਗਰੀ ਦਰਜ ਕੀਤਾ ਗਿਆ, ਜਦੋਂਕਿ ਸਭ ਤੋਂ ਘੱਟ ਫ਼ਰੀਦਕੋਟ ਵਿੱਚ 4.8 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ 11 ਫਰਵਰੀ ਤੱਕ ਮੌਸਮ ਸਾਫ਼ ਰਹੇਗਾ। ਕੋਈ ਚਿਤਾਵਨੀ ਨਹੀਂ ਹੈ। ਇਸ ਵੇਲੇ ਪੱਛਮੀ ਹਵਾਵਾਂ ਵਿੱਚ ਇੱਕ ਪੱਛਮੀ ਗੜਬੜੀ ਮੌਜੂਦ ਹੈ, ਜੋ ਲਗਭਗ 5.8 ਕਿਲੋਮੀਟਰ ਦੀ ਉਚਾਈ ‘ਤੇ ਸਥਿਤ ਹੈ। ਇਹ ਗੜਬੜੀ ਲਗਭਗ 55 ਡਿਗਰੀ ਪੂਰਬੀ ਦੇਸ਼ਾਂਤਰ ਅਤੇ 27 ਡਿਗਰੀ ਉੱਤਰੀ ਅਕਸ਼ਾਂਸ਼ ਤੋਂ ਉੱਪਰ ਸਥਿਤ ਹੈ।
ਇਸ ਤੋਂ ਇਲਾਵਾ 8 ਫਰਵਰੀ, 2026 ਦੀ ਰਾਤ ਤੋਂ ਇੱਕ ਹੋਰ ਤਾਜ਼ਾ ਪੱਛਮੀ ਗੜਬੜੀ ਪੱਛਮੀ ਹਿਮਾਲਿਆਈ ਖੇਤਰਾਂ ਨੂੰ ਪ੍ਰਭਾਵਿਤ ਕਰਨ ਦੀ ਉਮੀਦ ਹੈ। ਵੀਰਵਾਰ ਨੂੰ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 23.1 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 21.0 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 22.8 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 23.2 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 22.6 ਡਿਗਰੀ ਸੈਲਸੀਅਸ, ਐਸਬੀਐਸ ਨਗਰ ਵਿੱਚ 22.0 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿੱਚ 22.9 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਵਿੱਚ 22.0 ਡਿਗਰੀ ਸੈਲਸੀਅਸ, ਮਾਨਸਾ ਵਿੱਚ 24.5 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 21.9 ਡਿਗਰੀ ਸੈਲਸੀਅਸ, ਰੋਪੜ ਵਿੱਚ 22.7 ਡਿਗਰੀ ਸੈਲਸੀਅਸ ਅਤੇ ਰੂਪਨਗਰ ਵਿੱਚ 24.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਸ਼ੁੱਕਰਵਾਰ ਤੋਂ 12 ਜਨਵਰੀ ਤੱਕ, ਰਾਜ ਦੇ ਉੱਤਰੀ ਅਤੇ ਪੂਰਬੀ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 16 ਤੋਂ 18 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ, ਜਦੋਂ ਕਿ ਬਾਕੀ ਖੇਤਰਾਂ ਵਿੱਚ ਇਹ 18 ਤੋਂ 20 ਡਿਗਰੀ ਸੈਲਸੀਅਸ ਦੇ ਆਲੇ-ਦੁਆਲੇ ਰਹਿਣ ਦੀ ਉਮੀਦ ਹੈ।
ਇਸ ਹਫ਼ਤੇ ਸੂਬੇ ਭਰ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਦੇ ਨੇੜੇ ਰਹਿਣ ਦੀ ਉਮੀਦ ਹੈ। ਘੱਟੋ-ਘੱਟ ਤਾਪਮਾਨ 6 ਤੋਂ 8 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਇਸ ਸਮੇਂ ਦੌਰਾਨ ਘੱਟੋ-ਘੱਟ ਤਾਪਮਾਨ ਆਮ ਦੇ ਨੇੜੇ ਰਹੇਗਾ।






















