ਮਾਮਲਾ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਦਾ ਹੈ, ਜਿਥੇ ਅੱਜ ਸਵੇਰੇ ਇਕ ਮਹਿਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੜ੍ਹਸ਼ੰਕਰ ਦੇ ਪਿੰਡ ਗੁਜਰਾਂ ਵਿਚ ਹਮਲਾਵਰਾਂ ਨੇ ਇਕ ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਹਮਲਾਵਰਾਂ ਨੇ ਗੋਲੀਆਂ ਮਾਰ ਕੇ 62 ਸਾਲਾ ਔਰਤ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਹਾਦਸੇ ਮਗਰੋਂ ਪੂਰੇ ਇਲਾਕੇ ਵਿਚ ਹਫੜਾ-ਦਫੜੀ ਮਚ ਗਈ।
ਮ੍ਰਿਤਕਾ ਦੀ ਪਛਾਣ ਪਿੰਡ ਮਹਿੰਦਵਾਨੀ ਗੁਜਰਾਂ ਦੀ ਰਹਿਣ ਵਾਲੀ ਰਚਨਾ ਦੇਵੀ ਵਜੋਂ ਹੋਈ ਹੈ। ਘਟਨਾ ਤੜਕੇ ਸਵੇਰੇ 6 ਵਜੇ ਦੀ ਹੈ। ਰਚਨਾ ਦੇਵੀ ਪਿੰਡ ਵਿਚ ਇਕ ਧਾਰਮਿਕ ਥਾਂ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੀ ਸੀ। ਜਦੋਂ ਮਹਿਲਾ ਘਰ ਦੇ ਬਾਹਰ ਗਲੀ ਵਿਚ ਪਹੁੰਚੀ ਤਾਂ ਹਮਲਾਵਰਾਂ ਨੇ ਉਸ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਜਿਸ ਨਾਲ ਮਹਿਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਹਮਲਾਵਰ ਬਾਈਕ ‘ਤੇ ਸਵਾਰ ਹੋ ਕੇ ਆਏ ਸਨ। ਮੁਲਜਮ਼ਾਂ ਨੇ ਰਚਨਾ ਦੇਵੀ ‘ਤੇ ਅਚਾਨਕ ਹਮਲਾ ਕਰ ਦਿੱਤਾ। ਗੋਲੀਆਂ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਘਟਨਾ ਵਾਲੀ ਥਾਂ ‘ਤੇ ਪਹੁੰਚੇ ਤੇ ਰਚਨਾ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਗਿੱਦੜਬਾਹਾ : ਪਾਣੀ ਦੀ ਖਾਲ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਖੂ/ਨੀ ਝ/ੜਪ, ਚੱਲੀਆਂ ਗੋ/ਲੀਆਂ, 2 ਦੇ ਨਿਕਲੇ ਸਾ/ਹ
ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਘਟਨਾ ਵਾਲੀ ਥਾਂ ‘ਤੇ ਪਹੁੰਚੀ ਤੇ ਸਬੂਤ ਇਕੱਠੇ ਕੀਤੇ। ਸਥਾਨਕ ਲੋਕਾਂ ਤੋਂ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਨੇ ਪੂਰਾ ਇਲਾਕਾ ਸੀਲ ਕਰ ਦਿੱਤਾ ਹੈ ਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























