ਪ੍ਰਤਾਪ ਬਾਜਵਾ ਵੱਲੋਂ ਮੰਤਰੀ ਹਰਭਜਨ ਸਿੰਘ ETO ਬਾਰੇ ਜਾਤੀਸੂਚਕ ਸ਼ਬਦ ਵਰਤਣ ’ਤੇ ਮੰਤਰੀ ਹਰਪਾਲ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪ੍ਰਤਾਪ ਬਾਜਵਾ ਨੇ ਬਹੁਤ ਹੀ ਮੰਦਭਾਗਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਭਜਨ ਸਿੰਘ ETO ਬਾਰੇ ਇਤਰਾਜ਼ਯੋਗ ਟਿੱਪਣੀਆਂ ਬਦਲੇ ਮੁਆਫੀ ਮੰਗਣ। ਪ੍ਰਤਾਪ ਬਾਜਵਾ 24 ਘੰਟਿਆਂ ‘ਚ ਮੁਆਫ਼ੀ ਮੰਗਣ । ਜੇ ਮੁਆਫ਼ੀ ਨਾ ਮੰਗੀ ਗਈ ਤਾਂ ਸਖ਼ਤ ਐਕਸ਼ਨ ਲਿਆ ਜਾਵੇਗਾ।
ਚੀਮਾ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਗਲਤ ਸ਼ਬਦਾਂ ਦਾ ਇਸਤੇਮਾਲ ਕੀਤਾ। ਕਾਂਗਰਸ ਪਾਰਟੀ ਦਲਿਤ ਵਿਰੋਧੀ ਪਾਰਟੀ ਹੈ। ਜਿੰਨੇ ਵੀ ਦਲਿਤ ਮੰਤਰੀ ਹਨ, ਉਹ ਕਾਂਗਰਸ ਦੇ ਨਿਸ਼ਾਨੇ ‘ਤੇ ਹਨ। ਜੋ ਪੰਜਾਬ ਵਿਚ ਮਿਹਨਤ ਕਰਕੇ ਅੱਗੇ ਆਉਂਦੇ ਹਨ, ਉਨ੍ਹਾਂ ਨੂੰ ਨਿਰਉਤਸ਼ਾਹਿਤ ਕਰਨਾ ਗਲਤ ਗੱਲ ਹੈ। ਜਾਤੀ ਨੂੰ ਲੈ ਕੇ ਇਸ ਤਰ੍ਹਾਂ ਇਤਰਾਜ਼ਯੋਗ ਟਿਪਣੀ ਕਰਨਾ ਗਲਤ ਹੈ। ਉਹ ਤੁਰੰਤ ਸਮਾਜ ਦੇ ਲੋਕਾਂ ਤੋਂ ਮਾਫੀ ਮੰਗਣ।
ਇਹ ਵੀ ਪੜ੍ਹੋ : PSPCL ਵਿਭਾਗ ਵੱਲੋਂ ਨਵੇਂ ਹੁਕਮ ਹੋਏ ਜਾਰੀ, ਸਰਕਾਰੀ ਵਿਭਾਗਾਂ ‘ਚ ਪ੍ਰੀਪੇਡ ਬਿਜਲੀ ਮੀਟਰ ਲਗਾਉਣੇ ਕੀਤੇ ਲਾਜ਼ਮੀ
ਦੱਸ ਦੇਈਏ ਕਿ ਮੰਤਰੀ ਕਟਾਰੂਚੱਕ ਨੇ ਵੀ ਪ੍ਰਤਾਪ ਬਾਜਵਾ ਵੱਲੋਂ ਦਲਿਤ ਭਾਈਚਾਰੇ ਨੂੰ ਲੈ ਕੇ ਵਰਤੀ ਸ਼ਬਦਾਵਲੀ ਦੀ ਸਖ਼ਤ ਨਿੰਦਾ ਕੀਤੀ। ਉੁਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੀ ਸ਼ਬਦਾਵਲੀ ਨੂੰ ਬਰਦਾਸ਼ਤ ਨਹੀਂ ਕਰਨਗੇ। ਅਜਿਹੀ ਸ਼ਬਦਾਵਲੀ ਨੂੰ ਵਰਤਣਾ ਬੰਦ ਕਰਨਾ ਚਾਹੀਦਾ ਹੈ। ਪ੍ਰਤਾਪ ਬਾਜਵਾ ਨੂੰ ਸਮੁੱਚੇ ਦਲਿਤ ਭਾਈਚਾਰੇ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ ।
ਵੀਡੀਓ ਲਈ ਕਲਿੱਕ ਕਰੋ -:
























