ਮੌਸਮ ਨੂੰ ਲੈ ਕੇ ਵਿਭਾਗ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ ਕਿ ਅੱਜ ਤੋਂ ਲੈ ਕੇ 14 ਫਰਵਰੀ ਤੱਕ ਮੌਸਮ ਡਰਾਈ ਰਹੇਗਾ। ਮੀਂਹ ਤੇ ਧੁੰਦ ਦੀ ਕੋਈ ਸੰਭਾਵਨਾ ਨਹੀਂ ਹੈ ਪਰ ਦਿਨ ਵਿਚ ਹਵਾਵਾਂ ਜ਼ਰੂਰ ਚੱਲਣਗੀਆਂ। ਪਿਛਲੇ 24 ਘੰਟੇ ਵਿਚ ਵਧ ਤੋਂ ਵਧ ਤਾਪਮਾਨ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ। ਇਹ ਆਮ ਨਾਲੋਂ 2 ਡਿਗਰੀ ਵਧ ਗਿਆ ਹੈ। ਸਭ ਤੋਂ ਵੱਧ ਤਾਪਮਾਨ ਮਾਨਸਾ ਵਿਚ 25.3 ਡਿਗਰੀ ਦਰਜ ਕੀਤਾ ਗਿਆ ਹੈ ਜਦੋਂ ਕਿ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿਚ 5 ਡਿਗਰੀ ਰਿਹਾ ਹੈ।
ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਮੋਗਾ, ਫਤਿਹਗੜ੍ਹ ਸਾਹਿਬ, ਰੂਪਨਗਰ, ਮੋਹਾਲੀ, ਪਟਿਆਲਾ, ਸੰਗਰੂਰ, ਬਰਨਾਲਾ, ਮਾਨਸਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ ਤੇ ਫਾਜ਼ਿਲਕਾ ਵਿਚ ਤੇਜ਼ ਹਵਾਵਾਂ ਚੱਲਣਗੀਆਂ। ਅਗਲੇ ਦੋ ਦਿਨਾਂ ਦੌਰਾਨ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਤਾਪਮਾਨ ਵਿਚ ਬਹੁਤ ਜ਼ਿਆਦਾ ਉਤਰਾਅ-ਚੜ੍ਹਾਅ ਨਹੀਂ ਹੋਣ ਵਾਲਾ ਹੈ ਤੇ ਇਸ ਦੇ ਬਾਅਦ 11 ਤਰੀਕ ਤੋਂ ਤਾਪਮਾਨ ਵਿਚ ਹਲਕਾ ਵਾਧਾ ਹੋ ਸਕਦਾ ਹੈ। ਦੂਜੇ ਪਾਸੇ ਹੁਣ ਸਾਰੀਆਂ ਥਾਵਾਂ ਦਾ ਵੱਧ ਤੋਂ ਵੱਧ ਤਾਪਮਾਨ 21.7 ਤੋਂ ਲੈ ਕੇ 25.3 ਡਿਗਰੀ ਸੈਲਸੀਅਸ ਦੇ ਵਿਚ ਬਣਿਆ ਹੋਇਆ ਹੈ। ਹਾਲਾਂਕਿ ਮੌਸਮ ਵਿਭਾਗ ਨੇ ਇਸ ਹਫਤੇ 24 ਡਿਗਰੀ ਤੱਕ ਤਾਪਮਾਨ ਰਹਿਣ ਦੀ ਉਮੀਦ ਪ੍ਰਗਟਾਈ ਸੀ। ਇਸ ਤਰ੍ਹਾਂ ਘੱਟੋ-ਘੱਟ ਤਾਪਮਾਨ 5.4 ਡਿਗਰੀ ਤੋਂ ਲੈ ਕੇ 9.4 ਡਿਗਰੀ ਸੈਲਸੀਅਸ ਦੇ ਵਿਚ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਫੜਿਆ ਪਾਕਿਸਤਾਨੀ ਜਾਸੂਸ, ਪਿਛਲੇ ਸਾਲ ਤੋਂ PAK ਨੂੰ ਦੇ ਰਿਹਾ ਸੀ ਭਾਰਤੀ ਫੌਜ ਦੀ ਜਾਣਕਾਰੀ
ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ ਅਗਲੇ 7 ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਅਗਲੇ 25 ਘੰਟਿਆਂ ਵਿਚ ਘੱਟੋ ਘੱਟ ਤਾਪਮਾਨ ਵਿਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਇਸ ਦੇ ਬਾਅਦ 2 ਤੋਂ 4 ਡਿਗਰੀ ਸੈਲਸੀਅਸ ਤੱਕ ਵਾਧਾ ਹੋ ਸਕਦਾ ਹੈ। ਅਗਲੇ 24 ਘੰਟਿਆਂ ਦੌਰਾਨ ਕੁਝ ਥਾਵਾਂ ‘ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:
























