ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਔਲਖ ਦੇ ਨਵੇਂ ਗੀਤ ‘ਅਸਲਾ’ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਭਾਜਪਾ ਆਗੂ ਅਰਵਿੰਦ ਸ਼ਰਮਾ ਵੱਲੋਂ ਇਸ ਗਾਣੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਨੂੰ ਹਿੰਸਾ ਨੂੰ ਉਕਸਾਉਣ ਵਾਲਾ ਦੱਸਦਿਆਂ ਇਸ ਗੀਤ ‘ਤੇ ਇਤਰਾਜ਼ ਜਤਾਇਆ ਗਿਆ ਹੈ।
ਭਾਜਪਾ ਆਗੂ ਵੱਲੋਂ ਮਨਕੀਰਤ ਔਲਖ ਦੇ ਅਸਲਾ ਗਾਣੇ ਨੂੰ ਲੈ ਕੇ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਤੇ ਇਸ ਗਾਣੇ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਗਾਣੇ ਨੂੰ you tube ਸਣੇ ਹੋਰ ਪਲੇਟਫਾਰਮਾਂ ਸਣੇ ਗੀਤ ਨੂੰ ਹਟਾਉਣਾ ਚਾਹੀਦਾ ਹੈ। 6 ਫਰਵਰੀ ਨੂੰ ਇਹ ਗੀਤ ਰਿਲੀਜ਼ ਹੋਇਆ ਸੀ ਜਿਸ ਨੂੰ ਲੈ ਕੇ ਵਿਵਾਦ ਸ਼ੁਰੂ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ 13 ਫਰਵਰੀ ਤੱਕ ਵਿਭਾਗ ਦੀ ਵੱਡੀ ਭਵਿੱਖਬਾਣੀ, ਮੌਸਮ ਰਹੇਗਾ ਡਰਾਈ, ਦਿਨ ‘ਚ ਤੇਜ਼ ਹਵਾਵਾਂ ਦਾ ਅਲਰਟ
ਸ਼ਿਕਾਇਤ ਵਿਚ ਕਿਹਾ ਹੈ ਕਿ ਪੰਜਾਬ ਪਹਿਲਾਂ ਹੀ ਨਸ਼ਾ, ਗੈਂਗਵਾਰ ਤੇ ਗੈਰ-ਕਾਨੂੰਨੀ ਹਥਿਆਰਾਂ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਤੇ ਅਜਿਹੇ ਵਿਚ ਮਨਕੀਰਤ ਔਲਖ ਦਾ ਨਵਾਂ ਗੀਤ ‘ਅਸਲਾ’ ਨੌਜਵਾਨਾਂ ਨੂੰ ਹਿੰਸਾ ਵੱਲ ਪ੍ਰੇਰਿਤ ਕਰੇਗਾ ਜਿਸ ਕਰਕੇ ਗੀਤ ‘ਤੇ ਰੋਕ ਲਗਾਈ ਜਾਣੀ ਚਾਹੀਦੀ ਹੈ। ਅਜਿਹੇ ਗੀਤਾਂ ‘ਤੇ ਬੈਨ ਵੀ ਲਗਾਇਆ ਗਿਆ ਹੈ ਪਰ ਅਜੇ ਵੀ ਕੁਝ ਗਾਇਕਾਂ ਵੱਲੋਂ ਅਜਿਹੇ ਗੀਤ ਗਾਏ ਜਾਂਦੇ ਹਨ ਜਿਨ੍ਹਾਂ ਵਿਚ ਹਿੰਸਾ, ਗੈਰ-ਕਾਨੂੰਨੀ ਹਥਿਆਰਾਂ ਦਾ ਜ਼ਿਕਰ ਹੁੰਦਾ ਹੈ। ਪੰਜਾਬ ਵਿਚ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ‘ਤੇ ਬੈਨ ਲੱਗਾ ਹੋਇਆ ਹੈ ਪਰ ਹੁਣ ਜਦੋਂ ਔਲਖ ਦਾ ਨਵਾਂ ਗੀਤ ‘ਅਸਲਾ’ ਆਇਆ ਹੈ ਉਸ ‘ਤੇ ਭਾਜਪਾ ਆਗੂ ਅਰਵਿੰਦ ਸ਼ਰਮਾ ਵੱਲੋਂ ਇਤਰਾਜ਼ ਪ੍ਰਗਟਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























