MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ‘ਤੇ ਅੱਜ ਹਾਈਕੋਰਟ ‘ਚ ਸੁਣਵਾਈ ਹੋਈ। ਹਾਈਕੋਰਟ ਨੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਪੰਜਾਬ ਸਰਕਾਰ ਨੂੰ ਅਗਲੇ 10 ਦਿਨਾਂ ਦੇ ਅੰਦਰ ਅਦਾਲਤ ‘ਚ ਵਿਸਥਾਰਪੂਰਵਕ ਜਵਾਬ ਦਾਇਰ ਕਰਨਾ ਪਵੇਗਾ। ਦੱਸ ਦੇਈਏ ਕਿ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਬਜਟ ਸੈਸ਼ਨ ‘ਚ ਸ਼ਾਮਲ ਹੋਣ ਲਈ ਪੈਰੋਲ ਮੰਗੀ ਸੀ।
ਇਹ ਵੀ ਪੜ੍ਹੋ : ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋ/ਲੀਆਂ ਮਾ.ਰ ਕੇ ਕ.ਤਲ, ਮ੍ਰਿ/ਤਕ ਦਾ 3 ਸਾਲ ਪਹਿਲਾਂ ਹੀ ਹੋਇਆ ਸੀ ਵਿਆਹ
ਜ਼ਿਕਰਯੋਗ ਹੈ ਕਿ MP ਅੰਮ੍ਰਿਤਪਾਲ ਸਿੰਘ ਨੇ ਪਹਿਲਾਂ ਵੀ ਅਦਾਲਤ ਦਾ ਰੁਖ਼ ਕੀਤਾ ਗਿਆ ਸੀ ਕਿ ਉਨ੍ਹਾਂ ਨੂੰ ਲੋਕ ਸਭਾ ਸੈਸ਼ਨ ਵਿਚ ਸ਼ਾਮਲ ਹੋਣ ਲਈ ਪੈਰੋਲ ਦਿੱਤੀ ਜਾਵੇ। ਇਸ ‘ਤੇ ਅੱਜ ਫਿਰ ਤੋਂ ਹਾਈਕੋਰਟ ਵਿਚ ਸੁਣਵਾਈ ਹੋਈ ਹੈ ਜਿਸ ਵਿਚ ਅਦਾਲਤ ਨੇ ਪੰਜਾਬ ਸਰਕਾਰ ਨੂੰ 10 ਦਿਨਾਂ ਅੰਦਰ ਵਿਸਥਾਰਪੂਰਵਕ ਜਵਾਬ ਦਾਇਰ ਕਰਨ ਲਈ ਕਿਹਾ ਹੈ। ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਸਨਸ ਪਰ ਇਕ ਵਾਰ ਵੀ ਲੋਕ ਸਭਾ ਸੈਸ਼ਨ ਵਿਚ ਸ਼ਾਮਲ ਨਹੀਂ ਹੋ ਸਕੇ।
ਵੀਡੀਓ ਲਈ ਕਲਿੱਕ ਕਰੋ -:
























