ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਦਰਅਸਲ, ਕੈਪਟਨ ਅਮਰਿੰਦਰ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟਰ (ED) ਵੱਲੋਂ ਸੰਮਨ ਜਾਰੀ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਵੱਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਜਾਂਚ ਵਿੱਚ ਪੂਰਾ ਸਹਿਯੋਗ ਕਰਾਂਗੇ।

ਰਣਇੰਦਰ ਸਿੰਘ ਨੇ ਆਪਣੇ ਐਕਸ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਲਿਖਿਆ ਕਿ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕ ਹੋਣ ਦੇ ਨਾਤੇ, ਅਸੀਂ ਹਰੇਕ ਜਾਂਚ ਏਜੰਸੀ ਨਾਲ ਪੂਰਾ ਸਹਿਯੋਗ ਕਰਾਂਗੇ। ਸਾਨੂੰ ਕਾਨੂੰਨ ਦੇ ਰਾਜ ਵਿੱਚ ਪੂਰਾ ਵਿਸ਼ਵਾਸ ਹੈ ਅਤੇ ਸਾਨੂੰ ਵਿਸ਼ਵਾਸ ਹੈ ਕਿ ਸੱਚਾਈ ਅਤੇ ਨਿਆਂ ਦੀ ਜਿੱਤ ਹੋਵੇਗੀ।
ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਜਾਰੀ ਕਰਕੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) ਤਹਿਤ ਦਰਜ ਇੱਕ ਮਾਮਲੇ ਦੇ ਸਬੰਧ ਵਿੱਚ 12 ਫਰਵਰੀ ਨੂੰ ਪੇਸ਼ ਹੋਣ ਦੇ ਲਈ ਕਿਹਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸੰਮਨ ਤਿੰਨ ਚਾਰ ਦਿਨ ਪਹਿਲਾਂ ਜਾਰੀ ਕੀਤਾ ਗਿਆ ਸੀ, ਪਰ ਗੋਢੇ ਸਮੱਸਿਆਵਾਂ ਕਰਕੇ ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਜਿਸ ਕਰਕੇ ਉਹ ਨਿਰਧਾਰਤ ਸਮੇਂ ‘ਤੇ ਪੇਸ਼ ਨਹੀਂ ਹੋਏ।
ਇਹ ਵੀ ਪੜ੍ਹੋ : ਬਠਿੰਡਾ ਦੀ ਅਦਾਲਤ ਨੇ ਜ/ਬਰ-ਜ਼/ਨਾਹ ਦੇ ਮਾਮਲੇ ‘ਚ ASI ਨੂੰ ਸੁਣਾਈ ਉਮਰ ਕੈਦ ਦੀ ਸਜ਼ਾ, ਲੋਕਾਂ ਨੇ ਰੰਗੇ-ਹੱਥੀਂ ਕੀਤਾ ਸੀ ਕਾਬੂ
ਸੂਤਰਾਂ ਅਨੁਸਾਰ ਇਹ ਫੇਮਾ ਮਾਮਲਾ ਕਥਿਤ ਤੌਰ ‘ਤੇ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਨਾਲ ਜੁੜੇ ਇਕ ਟਰੱਸਟ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈ. ਡੀ. ਇਸ ਮਾਮਲੇ ਵਿਚ ਲੰਬੇ ਸਮੇਂ ਤੋਂ ਜਾਂਚ ਕਰ ਰਹੀ ਹੈ ਅਤੇ ਸੰਮਨ ਉਸੇ ਜਾਂਚ ਪ੍ਰਕਿਰਿਆ ਦਾ ਹਿੱਸਾ ਹੈ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 13 ਫਰਵਰੀ ਨੂੰ ਜਲੰਧਰ ਈਡੀ ਦਫ਼ਤਰ ਵਿੱਚ ਪੇਸ਼ ਹੋ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
























