ਹਵਾ ਪ੍ਰਦੂਸ਼ਣ ਨੂੰ ਲੈ ਕੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨਾ ਪ੍ਰਦੂਸ਼ਣ ਦਾ ਇਕੋ-ਇਕ ਕਾਰਨ ਨਹੀਂ ਹੈ। ਉਨ੍ਹਾਂ ਕਿਹਾ ਕਿ ਹਵਾ ਪ੍ਰਦੂਸ਼ਣ ਲਈ ਸਿਰਫ਼ ਪਰਾਲੀ ਜ਼ਿੰਮੇਵਾਰ ਨਹੀਂ ਹੈ। ਉਦਯੋਗਿਕ ਇਕਾਈ ਤੇ ਵਾਹਨਾਂ ਦਾ ਧੂੰਆਂ ਪ੍ਰਦੂਸ਼ਣ ਦਾ ਕਾਰਨ ਹੈ । ਸਰਦੀਆਂ ‘ਚ ਦਿੱਲੀ-NCR ਦੇ ਪ੍ਰਦੂਸ਼ਣ ‘ਚ ਪਰਾਲੀ ਦਾ ਸਿਰਫ਼ 5% ਯੋਗਦਾਨ ਹੈ।
ਪੰਜਾਬ ਦੇ ਹਰਿਆਣਾ ‘ਚ ਪਰਾਲੀ ਸਾੜਨ ਦੇ ਕੇਸ ਘਟੇ ਹਨ। ਉਨ੍ਹਾਂ ਕਿਹਾ ਕਿ ਪਰ ਅਕਸਰ ਕਿਸਾਨਾਂ ਨੂੰ ਦੋਸ਼ੀ ਠਹਿਰਾਇਆ ਜਾਂਦਾ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਹਾਲਾਂਕਿ ਕਿਸਾਨਾਂ ਲਈ ਖੇਤ ਸਾਫ ਕਰਨ ਦਾ ਆਸਾਨ ਤਰੀਕਾ ਪਰਾਲੀ ਸਾੜਨਾਂ ਨਹੀਂ ਸਗੋਂ ਇਸ ਦੇ ਕਈ ਨੁਕਸਾਨ ਵੀ ਹਨ।
ਇਨ੍ਹਾਂ ਵਿਚ ਫਸਲ ਦੇ ਅਨੁਕੂਲ ਕੀਟਾਂ ਦਾ ਨਾਸ਼, ਮਿੱਟੀ ਦੀ ਉਪਜਾਊ ਸ਼ਕਤੀ ਵਿਚ ਕਮੀ, ਪੌਸ਼ਕ ਤੱਤ ਤੇ ਕਾਰਬਨ ਦੀ ਹਾਨੀ ਸ਼ਾਮਲ ਹੈ। ਇਸੇ ਕਾਰਨ ਸਰਕਾਰ ਨੇ ਫਸਲ ਅਵਸ਼ੇਸ਼ ਪ੍ਰਬੰਧਨ ਯੋਜਨਾ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਕਿਸਾਨਾਂ ਨੂੰ ਪਰਾਲੀ ਮੈਨੇਮੈਂਟ ਲਈ ਮਸ਼ੀਨਾਂ ਖਰੀਦਣ ਲਈ 50 ਫੀਸਦੀ ਸਬਸਿਡੀ ਮਿਲਦੀ ਹੈ ਪਰ ਇਨ੍ਹਾਂ ਮਸ਼ੀਨਾਂ ਨੂੰ ਕਿਰਾਏ ‘ਤੇ ਕਿਸਾਨਾਂ ਨੂੰ ਉਪਲਬਧ ਕਰਾਉਣ ਵਾਲੇ ਸੰਸਥਾਵਾਂ ਨੂੰ 80 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ : ਕੈਨੇਡਾ ਤੋਂ ਡੱਬੇ ‘ਚ ਬੰਦ ਹੋ ਕੇ ਪਰਤਿਆ ਨੌਜਵਾਨ, ਮਹੀਨਾ ਪਹਿਲਾਂ ਅਣਪਛਾਤਿਆਂ ਨੇ ਗੋ/ਲੀ ਮਾਰ ਕੇ ਕੀਤਾ ਸੀ ਕ.ਤ/ਲ
ਚੌਹਾਨ ਨੇ ਕਿਹਾ ਕਿ ਹੁਣ ਤੱਕ 3.5 ਲੱਖ ਤੋਂ ਵਧ ਕਿਸਾਨਾਂ ਨੂੰ ਮਸ਼ੀਨਾਂ ਦਿੱਤੀਆਂ ਜਾ ਚੁੱਕੀਆਂ ਹਨ ਜਿਨ੍ਹਾਂ ਵਿਚੋਂ ਪੰਜਾਬ ਦੇ 1,60,296 ਕਿਸਾਨ, ਹਰਿਆਣਾ ਦੇ 1,10,550 ਕਿਸਾਨ ਤੇ ਉੱਤਰ ਪ੍ਰਦੇਸ਼ ਦੇ 76,135 ਕਿਸਾਨ ਸ਼ਾਮਲ ਹਨ। ਇਸ ਦੇ ਨਤੀਜੇ ਵਜੋਂ ਪੰਜਾਬ ਤੇ ਹਰਿਆਣਾ ਵਿਚ ਪਰਾਲੀ ਸਾੜਨ ਦੇ ਮਾਮਲੇ ਵਿਚ ਕਾਫੀ ਹੱਦ ਤੱਕ ਘੱਟ ਗਏ ਹਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਸਿਰਫ 17 ਫੀਸਦੀ ਦੀ ਕਮੀ ਦਰਜ ਹੋਈ ਹੈ ਤੇ ਸਰਕਾਰ ਇਸ ਦਿਸ਼ਾ ਵਿਚ ਕੋਸ਼ਿਸ਼ਾਂ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























