ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਅਰਵਿੰਦ ਖੰਨਾ ਨੂੰ ਸੁਖਬੀਰ ਬਾਦਲ ਨੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਨੂੰ ਸੰਗਰੂਰ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਅਰਵਿੰਦ ਖੰਨਾ ਨੂੰ ਸੰਗਰੂਰ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕਰਨ ਸੁਖਬੀਰ ਬਾਦਲ ਨੇ ਕਿਹਾ ਕਿ ਕਿਹਾ- “ਮੈਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਦਾ ਅਕਾਲੀ ਦਲ ‘ਚ ਸ਼ਾਮਲ ਹੋਣਾ ਸੰਗਰੂਰ ਜ਼ਿਲ੍ਹੇ ‘ਚ ਪਾਰਟੀ ਨੂੰ ਹੋਰ ਮਜ਼ਬੂਤ ਕਰੇਗਾ, ਮੈਂ ਉਨ੍ਹਾਂ ਦੇ ਨਵੇਂ ਕਾਰਜਕਾਲ ‘ਚ ਉਨ੍ਹਾਂ ਦੀ ਸਫਲਤਾ ਦੀ ਕਾਮਨਾ ਕਰਦਾ ਹਾਂ।
ਇਹ ਵੀ ਪੜ੍ਹੋ : ਦੀਪ ਸਿੱਧੂ ਦੀ ਮੌ/ਤ ਨੂੰ ਲੈ ਕੇ ਭਰਾ ਮਨਦੀਪ ਸਿੱਧੂ ਦਾ ਬਿਆਨ-‘ ਬਾਈ ਨਾਲ ਇੱਕ ਵੱਡੀ ਸਾਜ਼ਿਸ਼ ਰਚੀ ਗਈ ਸੀ ‘
ਜ਼ਿਕਰਯੋਗ ਹੈ ਕਿ ਜਿਵੇਂ-ਜਿਵੇਂ 2027 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਹਲਚਲ ਤੇਜ਼ ਹੁੰਦੀ ਦਿਖ ਰਹੀ ਹੈ। ਸਿਆਸੀ ਪਾਰਟੀਆਂ ਵੱਲੋਂ ਆਗੂਆਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕਰਕੇ ਮਜ਼ਬੂਤੀ ਦਿੱਤੀ ਜਾ ਰਹੀ ਹੈ ਤਾਂ ਜੋ ਜਿੱਤ ਹਾਸਲ ਕੀਤੀ ਜਾ ਸਕੇ। ਅੱਜ ਪੰਜਾਬ ਦੀ ਰਾਜਨੀਤੀ ‘ਚ ਵੱਡਾ ਸਿਆਸੀ ਧਮਾਕਾ ਹੋਇਆ ਹੈ। BJP ਪੰਜਾਬ ਦੇ ਉੱਪ ਪ੍ਰਧਾਨ ਅਰਵਿੰਦ ਖੰਨਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅਰਵਿੰਦ ਖੰਨਾ ਨੂੰ ਪਾਰਟੀ ‘ਚ ਸ਼ਾਮਿਲ ਕਰਵਾਇਆ ਹੈ।
ਵੀਡੀਓ ਲਈ ਕਲਿੱਕ ਕਰੋ -:
























