ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨੀਂ ਮੋਹਾਲੀ ਦੇ ਫੋਰਟਿਸ ਹਸਪਤਾਲ ਪਹੁੰਚੇ ਸਨ। ਉਥੇ ਉਹ ਰੂਟੀਨ ਚੈਕਅੱਪ ਲਈ ਗਏ ਸਨ। ਹਸਪਤਾਲ ਵੱਲੋਂ ਉਨ੍ਹਾਂ ਦਾ ਮੈਡੀਕਲ ਬੁਲੇਟਿਨ ਜਾਰੀ ਕੀਤਾ ਗਿਆ। ਹਸਪਤਾਲ ਨੇ ਕਿਹਾ ਕਿ ਉਨ੍ਹਾਂ ਨੇ ਕਲੀਨਿਕਲ ਤੇ ਡਾਇਗੋਨਸਟਿਕ ਜਾਂਚਾਂ ਕਰਵਾਈਆਂ ਹਨ। ਉਨ੍ਹਾਂ ਦੇ ਸਾਰੇ ਟੈਸਟ ਸਥਿਰ ਆਏ ਹਨ ਤੇ ਆਮ ਸੀਮਾਵਾਂ ਦੇ ਅੰਦਰ ਹਨ। ਇਸ ਸਮੇਂ ਹਾਲਾਂਕਿ ਥਕਾਵਟ ਮਹਿਸੂਸ ਕਰ ਰਹੇ ਹਨ। ਉਹ ਹਸਪਤਾਲ ਵਿਚ ਬਹੁ-ਅਨੁਸ਼ਾਸਨੀ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਚੈਕਅੱਪ ਕੀਤਾ ਗਿਆ। ਫਿਲਹਾਲ ਉਹ ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿਚ ਹਨ। ਮੰਨਿਆ ਜਾ ਰਿਹਾ ਹੈ ਕਿ ਅੱਜ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬੀ ਗਾਇਕ ਬੱਬੂ ਮਾਨ ਦੇ ਸ਼ੋਅ ‘ਚ ਭੀੜ ਹੋਈ ਬੇਕਾਬੂ, SP ਮੋਹਾਲੀ ਨੇ ਪਰਮਿਸ਼ਨ ਕੈਂਸਲ ਕਰਨ ਦੀ ਦਿੱਤੀ ਚੇਤਾਵਨੀ
ਇਸ ਲਈ ਸੀਐੱਮ ਮਾਨ ਅੱਜ ਮੋਗਾ ਵਿਚ ਹੋਣ ਵਾਲੀ ਰੈਲੀ ਵਿਚ ਸ਼ਾਮਲ ਨਹੀਂ ਹੋ ਸਕਣਗੇ। ਹਾਲਾਂਕਿ ਮੋਗਾ ਵਿਚ ਹੋਣ ਵਾਲੀ ਰੈਲੀ ਨੂੰ ਲੈ ਕੇ ਜੋ ਪ੍ਰੋਗਰਾਮ ਦਾ ਸ਼ੈਡਿਊਲ ਜਾਰੀ ਕੀਤਾ ਗਿਆ ਹੈ। ਇਸ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਵਿੱਤ ਮੰਤਰੀ ਹਰਪਾਲ ਚੀਮਾ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਮੌਜੂਦ ਹੋਣਗੇ ਤੇ ਰੈਲੀ ਨੂੰ ਅਰਵਿੰਦ ਕੇਜਰੀਵਾਲ ਸੰਬੋਧਨ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
























