ਮੋਗਾ ਜ਼ਿਲ੍ਹੇ ਦੇ ਪਿੰਡ ਕਿੱਲੀਚਹਿਲ ‘ਚ ਅੱਜ ਆਮ ਆਦਮੀ ਪਾਰਟੀ ਵੱਲੋਂ ‘ਯੁੱਧ ਨਸ਼ੇ ਵਿਰੁੱਧ ਮੁਹਿੰਮ-2’ ਤਹਿਤ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸੇ ਰੈਲੀ ਵਿਚ ਸ਼ਾਮਲ ਹੋਣ ਲਈ ਕੁਝ ਪੁਲਿਸ ਮੁਲਾਜ਼ਮ ਪ੍ਰਾਈਵੇਟ ਗੱਡੀਆਂ ਵਿਚ ਸਵਾਰ ਹੋ ਕੇ ਜਾ ਰਹੇ ਹਨ।
ਪਰ ਰੈਲੀ ਵਿਚ ਪਹੁੰਚਣ ਤੋਂ ਪਹਿਲਾਂ ਹੀ ਪੁਲਿਸ ਮੁਲਾਜ਼ਮਾਂ ਨਾਲ ਵੱਡਾ ਹਾਦਸਾ ਵਾਪਰ ਗਿਆ ਹੈ। ਉਨ੍ਹਾਂ ਦੀਆਂ ਗੱਡੀਆਂ ਨੂੰ ਬੱਸ ਵਾਲੇ ਨੇ ਟੱਕਰ ਮਾਰ ਦਿੱਤੀ ਤੇ ਹਾਦਸੇ ਵਿਚ ਕਈ ਮੁਲਜ਼ਮ ਮੁਲਾਜ਼ਮ ਜ਼ਖਮੀ ਹੋ ਗਏ ਹਨ। ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਰੈਲੀ ਦੀ ਸੁਰੱਖਿਆ ਲਈ ਲਾਏ ਗਏ ਨਾਕੇ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਇਕ ਪ੍ਰਾਈਵੇਟ ਬੱਸ ਨੇ ਟੱਕਰ ਮਾਰ ਦਿੱਤੀ। ਜਿਸ ਦੌਰਾਨ ਪੁਲਿਸ ਮੁਲਾਜ਼ਮ ਗੰਭੀਰ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ : ਪੰਜਾਬੀ ਗਾਇਕ ਬੱਬੂ ਮਾਨ ਦੇ ਸ਼ੋਅ ‘ਚ ਭੀੜ ਹੋਈ ਬੇਕਾਬੂ, SP ਮੋਹਾਲੀ ਨੇ ਪਰਮਿਸ਼ਨ ਕੈਂਸਲ ਕਰਨ ਦੀ ਦਿੱਤੀ ਚੇਤਾਵਨੀ
ਦੱਸ ਦੇਈਏ ਕਿ ਰੈਲੀ ਵਾਲੀ ਜਗ੍ਹਾ ਸੁਰੱਖਿਆ ਵਜੋਂ ਪੁਲਿਸ ਨੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਤੇਜ਼ ਰਫਤਾਰ ਬੱਸ ਨਾਕੇ ‘ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਵਿਚ ਜਾ ਵੱਜਦੀ ਹੈ। ਪਿੱਛੇ ਆ ਰਹੀਆਂ ਹੋਰ ਗੱਡੀਆਂ ਵੀ ਆਪਸ ਵਿਚ ਜਾ ਵੱਜਦੀਆਂ ਹਨ। ਹਾਦਸੇ ਮਗਰੋਂ ਮੌਕੇ ‘ਤੇਹਲਚਲ ਮਚ ਗਈ। ਜਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























