ਬਟਾਲਾ ਦੇ ਨੌਸ਼ਹਿਰਾ ਮੱਝਾ ਸਿੰਘ ਵਿਖੇ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਸੜਕ ਹਾਦਸੇ ਵਿਚ ਪਤੀ-ਪਤਨੀ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਨੈਸ਼ਨਲ ਹਾਈਵੇਅ ਦੇ ਸਤਕੋਹਾ ਮੋੜ ਨੇੜੇ ਬੱਸ ਤੇ ਐਕਟੀਵਾ ਵਿਚਾਲੇ ਭਿਆਨਕ ਟੱਕਰ ਹੋ ਗਈ।
ਮ੍ਰਿਤਕਾਂ ਦੀ ਪਛਾਣ ਨਿਸ਼ਾਨ ਸਿੰਘ ਤੇ ਦਲਜੀਤ ਕੌਰ ਵਜੋਂ ਹੋਈ ਹੈ। ਦੋਵੇਂ ਪਤੀ-ਪਤਨੀ ਐਕਟਿਵਾ ‘ਤੇ ਗੁਰੂ ਘਰ ਤੋਂ ਮੱਥਾ ਟੇਕ ਕੇ ਵਾਪਸ ਆਪਣੇ ਪਿੰਡ ਨੂੰ ਜਾ ਰਹੇ ਸਨ ਤੇ ਜਦੋਂ ਉਹ ਸਤਕੋਹਾ ਮੋੜ ਨੇੜੇ ਪਹੁੰਚੇ ਤਾਂ ਬੱਸ ਨੇ ਉਨ੍ਹਾਂ ਦੀਆਂ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਦੋਵੇਂ ਗੰਭੀਰ ਜਖਮੀ ਹੋ ਗਏ।
ਇਹ ਵੀ ਪੜ੍ਹੋ : ਹਸਪਤਾਲ ‘ਚ ਦਾਖਲ CM ਮਾਨ ਮੋਗਾ ਰੈਲੀ ‘ਚ ਨਹੀਂ ਹੋਣਗੇ ਸ਼ਾਮਲ, ਰੈਲੀ ਨੂੰ ਸੰਬੋਧਨ ਕਰਨਗੇ ਅਰਵਿੰਦ ਕੇਜਰੀਵਾਲ
ਜ਼ਖਮੀ ਨਿਸ਼ਾਨ ਸਿੰਘ ਤੇ ਦਲਜੀਤ ਕੌਰ ਨੂੰ ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਤੁਰੰਤ ਹਸਪਤਾਲ ਭਰਤੀ ਕਰਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ। ਮ੍ਰਿਤਕ ਪਤੀ-ਪਤਨੀ ਆਪਣੇ ਪਿੱਛੇ 2 ਮੁੰਡੇ ਤੇ ਇਕ ਧੀ ਛੱਡ ਗਏ ਹਨ। ਹਾਦਸੇ ਮਗਰੋਂ ਪੂਰੇ ਇਲਾਕੇ ਵਿਚ ਸੋਗ ਦਾ ਮਾਹੌਲ ਹੈ ਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਵੀਡੀਓ ਲਈ ਕਲਿੱਕ ਕਰੋ -:
























