ਬਠਿੰਡਾ ਪੁਲਿਸ ਨੇ ਐਕਸ਼ਨ ਲੈਂਦਿਆਂ ਇੱਕ ਫਰਜ਼ੀ ਪੁਲਿਸ ਕਰਮਚਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸ਼ਾਤਿਰ ਦਾ ਨਾਮ ਰਣਜੀਤ ਸਿੰਘ ਹੈ ਜੋ ਹਰਿਆਣਾ ਦੇ ਸਰਸਾ ਜ਼ਿਲ੍ਹਾ ਦੇ ਪਿੰਡ ਪੰਨੀਵਾਲਾ ਦਾ ਰਹਿਣ ਵਾਲਾ ਹੈ। ਇਹ ਵਿਅਕਤੀ ਨਕਲੀ ਪੁਲਿਸ ਵਾਲਾ ਬਣ ਕੇ ਭੋਲੇ ਭਾਲੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਂਦਾ ਸੀ ਅਤੇ ਉਹਨਾਂ ਤੋਂ ਪੈਸੇ ਵੀ ਲੈ ਲੈਂਦਾ ਸੀ।
ਸਿਵਲ ਲਾਈਨ ਪੁਲਿਸ ਨੇ ਇਸ ਵਿਅਕਤੀ ਨੂੰ ਪੁਲਿਸ ਦੀ ਵਰਦੀ ਪਾਏ ਗ੍ਰਿਫ਼ਤਾਰ ਕੀਤਾ ਹੈ। ਇਹ ਵਿਅਕਤੀ ਇੱਕ ਗਰੀਬ ਪਰਿਵਾਰ ਦੀ ਲੜਕੀ ਨੂੰ ਧੋਖੇ ਨਾਲ ਅੱਗੇ ਕਿਸੇ ਹੋਰ ਪਰਿਵਾਰ ਦੇ ਹਵਾਲੇ ਕਰ ਰਿਹਾ ਸੀ ਅਤੇ ਉਸ ਵਿੱਚ ਪੈਸਿਆਂ ਦੀ ਵੀ ਮੰਗ ਕੀਤੀ ਸੀ, ਜਿਸ ਦੀ ਸ਼ਿਕਾਇਤ ‘ਤੇ ਪੁਲਿਸ ਨੇ ਇਸ ਫਰਜ਼ੀ ਪੁਲਿਸ ਵਾਲੇ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ : ਮੋਹਾਲੀ : ਲੜਾਈ ਛੁਡਾਉਣ ਗਏ ਨੌਜਵਾਨ ‘ਤੇ ਹ/ਮਲਾ, ਜ਼ਖਮੀ ਨੌਜਵਾਨ ਨੇ ਹਸਪਤਾਲ ‘ਚ ਤੋੜਿਆ ਦਮ
ਸਿਵਲ ਲਾਈਨ ਪੁਲਿਸ ਇਸ ਵਿਅਕਤੀ ਨੂੰ ਰਿਮਾਂਡ ‘ਤੇ ਲੈ ਕੇ ਜਾਂਚ ਕਰ ਰਹੀ ਹੈ ਕਿ ਅੱਗੇ ਇਸ ਨੇ ਕਿੰਨੇ ਹੋਰ ਲੋਕਾਂ ਨਾਲ ਠੱਗੀ ਮਾਰੀ ਹੈ। ਇਸ ਦੇ ਨਾਲ ਹੀ ਇਸ ਵਿਅਕਤੀ ਨੇ ਪੁਲਿਸ ਦੀ ਵਰਦੀ ਕਿੱਥੋਂ ਲਈ ਹੈ ਜਾਂ ਫਿਰ ਕਿਸੇ ਟੇਲਰ ਤੋਂ ਸਿਲਵਾਈ ਹੈ, ਉਹ ਵੀ ਜਾਂਚ ਦਾ ਵਿਸ਼ਾ ਹੈ।
ਵੀਡੀਓ ਲਈ ਕਲਿੱਕ ਕਰੋ -:
























