ਪੰਜਾਬ ਵਿਚ ਅੱਜ ਤੋਂ ਮੌਸਮ ਬਦਲ ਜਾਵੇਗਾ। ਦੋ ਦਿਨ ਮੀਂਹ, ਹਨ੍ਹੇਰੀ ਤੇ ਤੂਫਾਨ ਚੱਲਣ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਵਾਵਾਂ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲਣਗੀਆਂ। ਦੂਜੇ ਪਾਸੇ, ਹੁਣ ਦਿਨ ਵਿਚ ਠੰਡ ਬਿਲਕੁਲ ਖਤਮ ਹੋ ਗਈ। ਪਿਛਲੇ 24 ਘੰਟਿਆਂ ਵਿਚ ਅਧਿਕਤਮ ਤਾਪਮਾਨ ਵਿਚ 0.6 ਡਿਗਰੀ ਦਾ ਵਾਧਾ ਹੋਇਆ ਹੈ। ਹੁਣ ਇਹ ਸਾਧਾਰਨ ਤੋਂ 4.8 ਡਿਗਰੀ ਵੱਧ ਪਹੁੰਚ ਗਿਆ ਹੈ। ਅਧਿਕਤਮ ਤਾਪਮਾਨ 31 ਡਿਗਰੀ ਫਿਰੋਜ਼ਪੁਰ ਵਿਚ ਦਰਜ ਕੀਤਾ ਗਿਆ ਹੈ ਜੋ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਵਧ ਹੈ। ਜਦੋਂ ਕਿ ਮੈਦਾਨੀ ਇਲਾਕਿਆਂ ਵਿਚ ਪੂਰੇ ਦੇਸ਼ ਵਿਚ ਸਭ ਤੋਂ ਘੱਟ ਤਾਪਮਾਨ 6.6 ਡਿਗਰੀ ਬਠਿੰਡਾ ਵਿਚ ਦਰਜ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ, ਮਾਨਸਾ ਤੇ ਬਠਿੰਡਾ ਜ਼ਿਲ੍ਹਿਆਂ ਵਿਚ ਵੱਖ-ਵੱਖ ਥਾਵਾਂ ‘ਤੇ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਹਨ੍ਹੇਰੀ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਕੁਝ ਥਾਵਾਂ ‘ਤੇ ਹਲਕਾ ਮੀਂਹ ਪੈ ਸਕਦਾ ਹੈ। ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਖਰਾਬ ਮੌਸਮ ਦੌਰਾਨ ਖੁੱਲ੍ਹੀਆਂ ਥਾਵਾਂ ਤੋਂ ਬਚੋ ਤੇ ਸੁਰੱਖਿਅਤ ਥਾਵਾਂ ‘ਤੇ ਰਹੋ ਜਦੋਂ ਕਿ ਚੰਡੀਗੜ੍ਹ ਵਿਚ ਬੱਦਲਵਾਈ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾ/ਦਸੇ ‘ਚ ਮੌ/ਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਪ੍ਰੀਤ ਸਿੰਘ
ਭਾਵੇਂ ਹੀ ਮੌਸਮ ਵਿਭਾਗ ਨੇ ਪਿਛਲੇ ਦਿਨੀਂ ਕੋਈ ਅਲਰਟ ਜਾਰੀ ਨਹੀਂ ਕੀਤਾ ਸੀ ਪਰ ਅੱਜ ਅਚਾਨਕ ਸਵੇਰ ਸਮੇਂ ਅੰਮ੍ਰਿਤਸਰ ਤੇ ਬਠਿੰਡਾ ਵਿਚ ਧੁੰਦ ਛਾ ਗਈ। ਦੋਵੇਂ ਥਾਵਾਂ ‘ਤੇ ਵਿਜ਼ੀਬਿਲਟੀ 50 ਮੀਟਰ ਦਰਜ ਕੀਤੀ ਗਈ। ਪਟਿਆਲਾ ਵਿਚ ਵੀ ਧੁੰਦ ਦਰਜ ਕੀਤੀ ਗਈ। ਇਸ ਕਰਕੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਜਿਥੋਂ ਤੱਕ ਤਾਪਮਾਨ ਦੀ ਗੱਲ ਹੈ ਤਾਂ ਅਧਿਕਤਮ ਤਾਪਮਾਨ ਪੂਰੇ ਪੰਜਾਬ ਵਿਚ 24 ਡਿਗਰੀ ਤੋਂ ਲੈ ਕੇ 31 ਡਿਗਰੀ ਤੱਕ ਦਰਜ ਕੀਤਾ ਗਿਆਹੈ। ਪਠਾਨਕੋਟ ਵਿਚ ਸਭ ਤੋਂ ਘੱਟ ਰਿਹਾ ਹੈ। ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ ਵੀ 6.6 ਡਿਗਰੀ ਤੋਂ ਲੈ ਕੇ 9 ਡਿਗਰੀ ਤਕ ਰਿਹਾ। ਪਿਛਲੇ 24 ਘੰਟਿਆਂ ਵਿਚ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























