ਤਰਨਤਾਰਨ ਅਧੀਨ ਪੈਂਦੇ ਪਿੰਡ ਦਿਆਲਪੁਰਾ ਬੂੜ ਚੰਦ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ। ਅਣਪਛਾਤੀ ਗੱਡੀ ਨੇ ਸਕੂਟਰੀ ਸਵਾਰ ਮਹਿਲਾ ਨੂੰ ਟੱਕਰ ਮਾਰੀ। ਟੱਕਰ ਕਾਰਨ ਮਹਿਲਾ ਦੀ ਮੌਕੇ ‘ਤੇ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਕੰਵਰਜੀਤ ਕੌਰ ਵਜੋਂ ਹੋਈ, ਜੋਕਿ ਨਿੱਜੀ ਹਸਪਤਾਲ ‘ਚ ਸਟਾਫ ਨਰਸ ਵਜੋਂ ਕੰਮ ਕਰਦੀ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਹਾਦਸਾ ਇੰਨਾ ਭਿਆਨਕ ਸੀ ਕਿ ਹਾਦਸੇ ਦੌਰਾਨ ਔਰਤ ਦੇ ਸਿਰ ਦੇ ਪਰਖੱਚੇ ਤੱਕ ਉੱਡ ਗਏ ਅਤੇ ਗੱਡੀ ਮਾਰਨ ਵਾਲੇ ਵਿਅਕਤੀ ਮੌਕੇ ਤੋਂ ਗੱਡੀ ਲੈ ਕੇ ਫਰਾਰ ਹੋ ਗਏ। ਖਾਲੜਾ ਹਰੀਕੇ ਹਾਈਵੇਅ ‘ਤੇ ਬੂੜ ਚੰਦ ਮੋੜ ਨਜ਼ਦੀਕ ਸੋਮਵਰ ਸ਼ਾਮ ਕਰੀਬ 4 ਵਜੇ ਦੇ ਕਰੀਬ ਅਣਪਛਾਤੀ ਕਾਰ ਵੱਲੋਂ ਮਾਰੀ ਗਈ, ਟੱਕਰ ਨਾਲ ਸਕੂਟਰੀ ਸਵਾਰ ਇੱਕ ਔਰਤ ਦੀ ਮੌਤ ਹੋ ਗਈ ਹੈ।

ਮ੍ਰਿਤਕ ਔਰਤ ਦੀ ਪਛਾਣ ਕੰਵਲਜੀਤ ਕੌਰ (42) ਪਤਨੀ ਰਾਜਵਿੰਦਰ ਸਿੰਘ ਵਾਸੀ ਪਿੰਡ ਘਰਿਆਲੀ (ਤਰਨ ਤਾਰਨ) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਕੰਵਲਜੀਤ ਕੌਰ ਭਿੱਖੀ ਪਿੰਡ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਬਤੌਰ ਸਟਾਫ ਨਰਸ ਵਜੋਂ ਕੰਮ ਕਰਦੀ ਹੈ ਅਤੇ ਹਸਪਤਾਲ ਤੋਂ ਛੁੱਟੀ ਹੋਣ ਤੋਂ ਬਾਅਦ ਉਹ ਆਪਣੀ ਐਕਟਿਵਾ ਨੰਬਰ ਪੀਬੀ46ਐੱਮ8781 ਤੇ ਸਵਾਰ ਹੋ ਕੇ ਆਪਣੇ ਘਰ ਵਾਪਸ ਜਾ ਰਹੀ ਸੀ। ਜਦੋਂ ਉਹ ਬੂੜ ਚੰਦ ਮੋੜ ਨਜਦੀਕ ਪੰਪ ਕੋਲ ਪੁੱਜੀ ਤਾਂ ਅੱਗੋਂ ਤੇਜ਼ ਰਫਤਾਰ ਵਿੱਚ ਆ ਰਹੀ ਇੱਕ ਅਣਪਛਾਤੀ ਕਾਰ ਕਵਲਜੀਤ ਕੌਰ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ‘ਸਰਕਾਰ ਬਣਨ ‘ਤੇ ਪੈਨਸ਼ਨ 3100 ਰੁ., ਧੀਆਂ ਨੂੰ 1 ਲੱਖ ਰੁ…’, ਕਾਦੀਆਂ ਰੈਲੀ ਦੌਰਾਨ ਸੁਖਬੀਰ ਬਾਦਲ ਦੇ ਵੱਡੇ ਐਲਾਨ
ਇਸ ਸਬੰਧੀ ਥਾਣਾ ਕੱਚਾ-ਪੱਕਾ ਦੇ ਮੁਖੀ ਸਬ ਇੰਸਪੈਕਟਰ ਕਮਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਭੇਜ ਦਿੱਤਾ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਹਨਾਂ ਕਿਹਾ ਕਿ ਨਜ਼ਦੀਕੀ ਏਰੀਏ ਵਿੱਚ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ, ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























