ਤਰਨਤਾਰਨ ਵਿਚ ਤੋਂ ਵੱਡੀ ਵਾਰਦਾਤ ਵਾਪਰੀ ਹੈ। ਇਥੇ ਵਿਆਹ ਸਮਾਰੋਹ ਦੌਰਾਨ ਫਾਰਮ ਹਾਊਸ ਵਿਚ ਮੌਜੂਦਾ ਸਰਪੰਚ ਤੇ ਉਸ ਦੇ ਭਰਾ ‘ਤੇ ਅਣਪਛਾਤਿਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਹਮਲੇ ਵਿਚ ਸਰਪੰਚ ਹਰਪਿੰਦਰ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ। ਫਾਰਮ ਹਾਊਸ ਵਿਚ ਸਰਪੰਚ ਦੇ ਚਚੇਰੇ ਭਰਾ ਦਾ ਵਿਆਹ ਸੀ। ਇਸ ਦੌਰਾਨ ਹਮਲਾਵਰ ਅੰਦਰ ਵੜੇ ਤੇ ਵਾਰਦਾਤ ਨੂੰ ਅੰਜਾਮ ਦਿੱਤਾ।
ਜਦੋਂ ਸਰਪੰਚ ਸਟੇਜ ‘ਤੇ ਦੋਸਤਾਂ ਨਾਲ ਡਾਂਸ ਕਰ ਰਹੇ ਸਨ ਤਾਂ ਭੀੜ ਤੋਂ ਇਕ ਨੌਜਵਾਨ ਨਿਕਲਿਆ ਤੇ ਫਾਇਰਿੰਗ ਕਰ ਦਿੱਤੀ। ਹਰਪਿੰਦਰ ਸਿੰਘ ਦੇ ਪੇਟ ਤੇ ਸਿਰ ਵਿਚ ਚਾਰ ਗੋਲੀਆਂ ਮਾਰੀਆਂ ਜਿਸ ਨਾਲ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦੋਂ ਚਚੇਰੇ ਭਰਾ ਜਰਮਨਜੀਤ ਸਿੰਘ ਨੇ ਹਮਲਾਵਰਾਂ ਦਾ ਪਿੱਛਾ ਕੀਤਾ ਤਾਂ ਉਨ੍ਹਾਂ ਨੇ ਉਸ ਦੇ ਪੇਟ ਵਿਚ ਗੋਲੀ ਮਾਰ ਦਿੱਤੀ। ਜ਼ਖਮੀ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਘਟਨਾ ਵਾਲੀ ਥਾਂ ‘ਤੇ ਹੜੜਾ-ਦਫੜੀ ਮਚ ਗਈ ਤੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਮੁਲਜ਼ਮਾਂ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ : ਮਨੀਸ਼ ਸਿਸੋਦੀਆ ਨੇ ਹਸਪਤਾਲ ‘ਚ CM ਮਾਨ ਦਾ ਜਾਣਿਆ ਹਾਲ, ਕਿਹਾ, ‘ਸੰਭਵ ਹੈ ਉਨ੍ਹਾਂ ਨੂੰ ਕੱਲ੍ਹ ਤੱਕ ਛੁੱਟੀ ਮਿਲ ਜਾਵੇ’
ਦੱਸ ਦੇਈਏ ਕਿ ਹਰਪਿੰਦਰ ਸਿੰਘ ਦੇ 2 ਪੁੱਤਰ ਹਨ। ਫਾਇਰਿੰਗ ਵਿਚ ਸਰਪੰਚ ਦਾ ਚਚੇਰਾ ਭਰਾ ਵੀ ਜ਼ਖਮੀ ਹੋ ਗਿਆ ਜਿਸ ਦੇ ਪੇਟ ਵਿਚ ਗੋਲੀ ਲੱਗੀ ਹੈ। ਜਖਮੀ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਪੁਲਿਸ ਨੇ ਮਾਮਲੇ ਵਿਚ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























