ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੀਐੱਮ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਹਸਪਤਾਲ ਤੋਂ CM ਮਾਨ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਐਤਵਾਰ ਨੂੰ ਮੁੱਖ ਮੰਤਰੀ ਮਾਨ ਨੂੰ ਫੋਰਟਿਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਸੋਮਵਾਰ ਦਿਨ ਵੇਲੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ ਤੇ ਮਗਰੋਂ ਮੋਗਾ ਰੈਲੀ ਵਿਚ ਸ਼ਾਮਲ ਹੋਣ ਤੋਂ ਬਾਅਦ ਫਿਰ ਤੋਂ ਉਹ ਹਸਪਤਾਲ ਵਿਚ ਭਰਤੀ ਹੋਏ ਸਨ। ਇਹ ਕਿਆਸ ਲਗਾਏ ਜਾ ਰਹੇ ਸਨ ਕਿ ਬੀਤੇ ਕੱਲ੍ਹ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਜਾ ਸਕਦੀ ਹੈ ਪਰ ਹਸਪਤਾਲ ਵੱਲੋਂ ਉੁਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਸੀ ਤੇ ਅੱਜ ਹਸਪਤਾਲ ਵੱਲੋਂ ਸੀਐੱਮ ਮਾਨ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ :‘ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਪੰਜਾਬ ‘ਚੋਂ ਗੈਂਗਸਟਰਵਾਦ ਨੂੰ ਜੜ੍ਹੋਂ ਕਰਾਂਗੇ ਖਤਮ”: ਸੁਖਬੀਰ ਬਾਦਲ
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਨੂੰ ਸਾਹ ਲੈਣ ਵਿਚ ਦਿੱਕਤ ਪੇਸ਼ ਆ ਰਹੀ ਸੀ। ਹਸਪਤਾਲ ਵੱਲੋਂ ਜਾਰੀ ਮੈਡੀਕਲ ਬੁਲੇਟਿਨ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਥਕਾਵਟ ਮਹਿਸੂਸ ਹੋ ਰਹੀ ਸੀ ਪਰ ਹੁਣ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੋ ਗਿਆ ਤੇ ਅੱਜ ਹਸਪਤਾਲ ਤੋਂ CM ਮਾਨ ਨੂੰ ਛੁੱਟੀ ਦੇ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























