ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਭਾਮ ਤੋਂ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਘਰ ‘ਚ ਇਕੱਲੀ ਰਹਿੰਦੀ ਇਕ ਬਜ਼ੁਰਗ ਬੀਬੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਮਹਿਲਾ ਦੀ ਪਹਿਚਾਣ ਜੋਗਿੰਦਰ ਕੌਰ ਪਤਨੀ ਮਲਕੀਤ ਸਿੰਘ ਵਜੋਂ ਹੋਈ ਹੈ। ਬਜ਼ੁਰਗ ਬੀਬੀ ਦੀ ਉਮਰ 99 ਸਾਲ ਦੱਸੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਅਣਪਛਾਤੇ ਵੱਲੋਂ ਬਜ਼ੁਰਗ ਦਾ ਕਤਲ ਕਰ ਦਿੱਤਾ ਗਿਆ ਜਿਸਦੀ ਲਾਸ਼ ਅੱਜ ਘਰ ਅੰਦਰ ਪਈ ਪੇਟੀ ‘ਚੋਂ ਬਰਾਮਦ ਹੋਈ ਹੈ। ਜਿਵੇਂ ਹੀ ਪਿੰਡ ਵਾਸੀਆਂ ਨੂੰ ਇਸਦੀ ਭਿਣਕ ਪਈ ਤਾਂ ਉਨ੍ਹਾਂ ਵੱਲੋਂ ਤੁਰੰਤ ਇਸਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਗਈ ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੀ ਮੌਕੇ ‘ਤੇ ਪਹੁੰਚ ਗਿਆ ਤੇ ਵੱਖ ਵੱਖ ਪਹਿਲੂਆਂ ਨੂੰ ਆਧਾਰ ਬਣਾ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























