ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਿਆਨੀ ਰਘਬੀਰ ਸਿੰਘ ‘ਤੇ ਵੱਡੀ ਕਾਰਵਾਈ ਕਰਦੇ ਹੋਏ ਉਨ੍ਹਾ ਨੂੰ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਬਰਖਾਸਤ ਕਰ ਦਿੱਤਾ ਹੈ। ਇਹ ਫੈਸਲਾ ਅੱਜ ਸ਼੍ਰੋਮਣੀ ਕਮੇਟੀ ਦੀ ਅੰਤਰਿਮ ਮੀਟਿੰਗ ਵਿਚ ਲਿਆ ਗਿਆ ਹੈ।
ਦੱਸ ਦੇਈਏ ਕਿ ਬੀਤੇ ਦਿਨ ਗਿਆਨੀ ਰਘਬੀਰ ਸਿੰਘ ਵੱਲੋਂ ਜਲੰਧਰ ਵਿਚ ਪ੍ਰੈੱਸ ਕਾਨਫਰੰਸ ਕਰਕੇ ਸੰਸਥਾ ‘ਤੇ ਵੱਡੇ ਇਲਜਾਮ ਲਾਏ ਗਏ ਸਨ। ਹੁਣ ਸ਼੍ਰੋਮਣੀ ਕਮੇਟੀ ਨੇ ਗਿਆਨੀ ਰਘਬੀਰ ਸਿੰਘ ਨੂੰ ਸੰਸਥਾ ‘ਤੇ ਲਾਏ ਇਲਜ਼ਾਮਾਂ ਨੂੰ ਸਾਬਿਤ ਕਰਨ ਲਈ 72 ਘੰਟਿਆਂ ਦਾ ਸਮਾਂ ਦਿੱਤਾ ਹੈ। ਸਬੂਤ ਨਾ ਪੇਸ਼ ਕਰਨ ‘ਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਮੋਹਾਲੀ ‘ਚ ਨੌਜਵਾਨ ਦੇ ਕਤਲ ਮਾਮਲੇ ‘ਚ ਵੱਡੀ ਕਾਰਵਾਈ, ਪੁਲਿਸ ਨੇ 11 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਵੀਡੀਓ ਲਈ ਕਲਿੱਕ ਕਰੋ -:
























