ਪਟਿਆਲਾ ਦਿਹਾਤੀ ਵਿੱਚ ਪੈਂਦੇ ਪਿੰਡ ਰੋਂਗਲਾ ਤੋਂ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇਸ ਪਿੰਡ ਦੀ ਇੱਕ ਮਹਿਲਾ ਨੂੰ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰਕੇ ਗੰਭੀਰ ਰੂਪ ਦੇ ਵਿੱਚ ਜ਼ਖਮੀ ਕੀਤਾ ਗਿਆ। ਜਿਸ ਕਾਰਨ ਮਹਿਲਾ ਦੀ ਮੌਤ ਹੋ ਗਈ। ਮਹਿਲਾ ਦੇ ਪਰਿਵਾਰਿਕ ਮੈਂਬਰਾਂ ਦੇ ਕਹਿਣ ਮੁਤਾਬਕ ਇਹ ਹਮਲਾ ਕਿਸੇ ਹੋਰ ਨੇ ਨਹੀਂ ਸਗੋਂ ਪਿੰਡ ਦੇ ਹੀ ਸਰਪੰਚ ਅਤੇ ਉਸਦੇ ਕੁਝ ਸਾਥੀਆਂ ਵੱਲੋਂ ਕੀਤਾ ਗਿਆ ਹੈ।
ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਸਰਪੰਚ ਉਹਨਾਂ ਤੋਂ ਪੈਸਿਆਂ ਦੀ ਮੰਗ ਕਰਦਾ ਸੀ ਅਤੇ ਇਸ ਮਹਿਲਾ ਦੇ ਬੱਚੇ ਨੂੰ ਜਦੋਂ ਸਰਪੰਚ ਨੇ ਗਾਲਾਂ ਕੱਢੀਆਂ ਤਾਂ ਇਹਨਾਂ ਦੀ ਆਪਸੀ ਤਕਰਾਰ ਦੇ ਚਲਦਿਆਂ ਆਪਸੀ ਰੰਜਿਸ਼ ਪੈ ਗਈ ਸੀ। ਜਿਸ ਨੂੰ ਲੈ ਕੇ ਅੱਜ ਇਸ ਮਹਿਲਾ ਦੇ ਉੱਪਰ ਸਰਪੰਚ ਅਤੇ ਉਸਦੇ ਸਾਥੀਆਂ ਵੱਲੋਂ ਤੇਜ਼ਤਾਰ ਹਥਿਆਰਾਂ ਦੇ ਨਾਲ ਹਮਲਾ ਕੀਤਾ ਗਿਆ। ਇਲਾਜ ਦੇ ਲਈ ਮਹਿਲਾ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਦੇ ਵਿੱਚ ਭਰਤੀ ਕਰਾਇਆ ਗਿਆ ਪਰ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਅਮਰੀਕਾ ਚ ਪੰਜਾਬੀ ਟਰੱਕ ਡਰਾਈਵਰ ਗ੍ਰਿਫ਼ਤਾਰ, ਰੈੱਡ ਲਾਈਟ ਤੋੜ ਕੇ ਗੱਡੀਆਂ ਨੂੰ ਟੱਕਰ ਮਾਰਨ ਦੇ ਲੱਗੇ ਇਲਜ਼ਾਮ
ਉੱਥੇ ਹੀ ਥਾਣਾ ਤ੍ਰਿਪੜੀ ਦੇ ਐੱਸਐੱਚਓ ਸੁਖਵਿੰਦਰ ਸਿੰਘ ਗਿੱਲ ਮੌਕੇ ‘ਤੇ ਪੀੜਿਤ ਦਾ ਜਦੋਂ ਬਿਆਨ ਲੈਣ ਪਹੁੰਚੇ ਤਾਂ ਉਹਨਾਂ ਨੇ ਮੀਡੀਆ ਸਾਹਮਣੇ ਆਖਿਆ ਕਿ ਜੇਕਰ ਇਸ ਮਾਮਲੇ ਦੇ ਵਿੱਚ ਕੋਈ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























