ਪੰਜਾਬ ਦੇ ਜ਼ਿਲ੍ਹਾ ਗੁਰਦਸਪੂਰ ਦੇ ਅਧੀਨ ਪੈਂਦੇ ਥਾਣਾ ਦੋਰਾਂਗਲਾ ਦੇ ਪਿੰਡ ਆਦੀਆਂ ਵਿੱਚ 2 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਦੋਹਾਂ ਪੁਲਿਸ ਮੁਲਾਜ਼ਮਾਂ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਦੋ ਮੁਲਾਜ਼ਮਾਂ ਵਿਚਕਾਰ ਝਗੜੇ ਤੋਂ ਬਾਅਦ ਦੋਨਾਂ ਨੇ ਇੱਕ ਦੂੱਜੇ ਨੂੰ ਗੋਲੀ ਮਾਰੀ। ਦੋਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੋਨਾਂ ਮ੍ਰਿਤਕ ਪੁਲਿਸ ਮੁਲਾਜ਼ਮਾਂ ਦੀ ਪਛਾਣ ਹੋਮਗਾਰਡ ਦਾ ਜਵਾਨ ਅਸ਼ੋਕ ਕੁਮਾਰ ਅਤੇ ਏ. ਐੱਸ. ਆਈ. ਗੁਰਨਾਮ ਸਿੰਘ ਵਜੋਂ ਹੋਈ ਹੈ। ਮੋਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਨਹੀਂ ਲੱਗ ਪਾਇਆ।
ਇਹ ਵੀ ਪੜ੍ਹੋ : ਸਰਪੰਚ ਹਰਬਿੰਦਰ ਕ/ਤਲਕਾਂ/ਡ ਦੇ ਮੁਲਜ਼ਮਾਂ ਦਾ ਐ/ਨਕਾਊਂਟ.ਰ, ਤਰਨਤਾਰਨ ਪੁਲਿਸ ਨੇ 2 ਬ/ਦਮਾਸ਼ਾਂ ਨੂੰ ਕੀਤਾ ਕਾਬੂ
ਘਟਨਾ ਦੀ ਸੂਚਨਾ ਮਿਲਦੇ ਹੀ ਗੁਰਦਾਸਪੁਰ ਦੇ ਐੱਸ.ਐੱਸ.ਪੀ. ਆਦਿੱਤਿਆ ਸਣੇ ਪੁਲਿਸ ਦੇ ਉੱਚ ਅਧਿਕਾਰੀ ਮੌਕੇ ਉੱਤੇ ਪਹੁੰਚ ਗਏ। ਦੋਹਾਂ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਦੇ ਲਈ ਹਸਪਤਾਲ ਵਿਖੇ ਭੇਜਿਆ ਗਿਆ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























