ਅਬੋਹਰ ਸ਼ਹਿਰ ਵਿੱਚ ਬੀਤੀ ਰਾਤ ਲਗਭਗ 1:00 ਵਜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਤੇਜ਼ ਰਫ਼ਤਾਰ ਕਾਰ ਰੋਟਰੀ ਚੌਕ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਪੰਜ ਨੌਜਵਾਨਾਂ ਵਿੱਚੋਂ ਤਿੰਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਦੋ ਭਰਾਵਾਂ ਸਮੇਤ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ।

ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਵਿੱਚ ਦੋ ਭਰਾ ਵੀ ਸ਼ਾਮਿਲ ਹਨ, ਜਿੰਨਾ ਦੀ ਪਛਾਣ ਉਦੈ, ਵਿਸ਼ਾਲ ਅਤੇ ਉਨ੍ਹਾਂ ਦੇ ਦੋਸਤ ਰਮਨ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਤਿੰਨੋਂ ਗੰਭੀਰ ਹਾਲਤ ਵਿੱਚ ਸਨ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਕਾਰ ਵਿੱਚ ਸਵਾਰ ਬਾਕੀ ਦੋ ਨੌਜਵਾਨ, ਅਨਮੋਲ ਅਤੇ ਰੋਸ਼ਨ, ਗੰਭੀਰ ਜ਼ਖਮੀ ਹਨ।
ਮੁੱਢਲੀ ਸਹਾਇਤਾ ਤੋਂ ਬਾਅਦ, ਦੋਵਾਂ ਜ਼ਖਮੀਆਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਸਾਰੇ ਮ੍ਰਿਤਕ ਅਤੇ ਜ਼ਖਮੀ ਨੌਜਵਾਨ ਅਬੋਹਰ ਦੇ ਨੇੜੇ ਪਿੰਡ ਬੱਲੂਆਣਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਹਾਦਸੇ ਦੀ ਖ਼ਬਰ ਮਿਲਦੇ ਹੀ ਪਰਿਵਾਰਕ ਮੈਂਬਰ ਤੁਰੰਤ ਹਸਪਤਾਲ ਪਹੁੰਚੇ, ਜਿੱਥੇ ਮਾਹੌਲ ਗਮਗੀਨ ਸੀ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਨਵੀਂ ਐਕਸਾਈਜ਼ ਪਾਲਿਸੀ ਨੂੰ ਮਨਜ਼ੂਰੀ ਦੇਵੇਗੀ ਸਰਕਾਰ
ਇਸ ਦੁਖਦਾਈ ਹਾਦਸੇ ਦੀ ਖ਼ਬਰ ਫੈਲਦੇ ਹੀ ਅਬੋਹਰ ਸ਼ਹਿਰ ਵਿੱਚ ਸੋਗ ਦੀ ਲਹਿਰ ਫੈਲ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਵਿੱਚ ਲਿਆ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਮਾਮਲੇ ਦੇ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























