ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਗਿਆਨੀ ਰਘਬੀਰ ਸਿੰਘ ਵਿਰੁੱਧ ਕਾਰਵਾਈ ਕੀਤੀ ਹੈ। ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਅਤੇ ਉਨ੍ਹਾਂ ਨੂੰ ਹੈੱਡ ਗ੍ਰੰਥੀ ਦੇ ਅਹੁਦੇ ਤੋਂ ਹਟਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿਗ ਕਮੇਟੀ ਮੀਟਿੰਗ ਦੌਰਾਨ ਲਿਆ ਗਿਆ।
ਇਹ ਵੀ ਪੜ੍ਹੋ : 14 ਮਾਰਚ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਮੋਗਾ ‘ਚ BJP ਦੀ ਬਦਲਾਅ ਰੈਲੀ ਨੂੰ ਕਰਨਗੇ ਸੰਬੋਧਤ
ਕਮੇਟੀ ਦੇ ਫੈਸਲੇ ਮੁਤਾਬਕ ਇਹ ਵੱਡੀ ਕਾਰਵਾਈ ਗਿਆਨੀ ਰਘਬੀਰ ਸਿੰਘ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਅਤੇ ਸੰਸਥਾ ਨੂੰ ਬਦਨਾਮ ਕਰਨ ਕਾਰਨ ਕੀਤੀ ਗਈ ਹੈ। ਉਨ੍ਹਾਂ ਨੂੰ 72 ਘੰਟਿਆਂ ਦੇ ਅੰਦਰ ਸਪੱਸ਼ਟੀਕਰਨ ਅਤੇ ਸਬੂਤ ਪੇਸ਼ ਕਰਨ ਲਈ ਕਿਹਾ ਗਿਆ ਸੀ, ਪਰ ਤੈਅ ਸਮੇਂ ਦੇ ਅੰਦਰ ਕੋਈ ਠੋਸ ਸਬੂਤ ਪੇਸ਼ ਨਹੀਂ ਕੀਤਾ ਗਿਆ। ਪ੍ਰਧਾਨ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਮਾਣ-ਮਰਿਆਦਾ ਅਤੇ ਅਨੁਸ਼ਾਸਨ ਨਾਲ ਸਮਝੌਤਾ ਨਹੀਂ ਕਰ ਸਕਦੀ ਅਤੇ ਭਵਿੱਖ ਵਿੱਚ ਵੀ ਸੰਸਥਾ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਜਾਂਚ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























