ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਲਗਾਏ ਗਏ ਇਲਜ਼ਾਮਾਂ ‘ਤੇ ਸ਼ਬੀਰ ਮੋਮਿਨ ਨੇ ਚੁੱਪੀ ਤੋੜੀ ਹੈ। ਉਨ੍ਹਾਂ ਨੇ ਲਗਾਏ ਗਏ ਸਾਰੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਇਸ ਮਾਮਲੇ ਨੂੰ ਲੈ ਕੇ ਸ਼ਬੀਰ ਮੋਮਿਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਉਨ੍ਹਾਂ ਨੇ ਆਪਣਾ ਪੱਖ ਰੱਖਿਆ ਹੈ।
ਸ਼ਬੀਰ ਨੇ ਕਿਹਾ ਕਿ ਕੰਪਨੀ ਨੇ ਮੂਸੇਵਾਲਾ ਦੇ ਪਰਿਵਾਰ ਨੂੰ 9.5 ਮਿਲੀਅਨ ਡਾਲਰ ਦੀ ਰਕਮ ਅਦਾ ਕੀਤੀ ਹੈ। ਕੰਪਨੀ ਵੱਲੋਂ ਇਹ ਵੀ ਕਿਹਾ ਗਿਆ ਕਿ ਕੰਪਨੀ ਨੇ ਕਈ ਵਾਰ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨਾਲ ਰਾਬਤਾ ਨਹੀਂ ਹੋਇਆ। ਸ਼ਬੀਰ ਮੋਮਿਨ ਦੇ ਨਾਲ ਜੁੜੀ ਚੈਟ ਵੀ ਸਾਂਝੀ ਕੀਤੀ ਗਈ ਸੀ ਤੇ ਚੈਟ ਵਿਚ ਬੰਟੀ ਬੈਂਸ ਨੇ ਸਿੱਧੂ ਦੇ ਮਾਪਿਆਂ ਨੂੰ ਪੈਸੇ ਦੇਣ ਦੀ ਵੀ ਗੱਲ ਆਖੀ ਸੀ ਤੇ ਇਸ ਪੂਰੇ ਮਾਮਲੇ ਵਿਚ ਬੰਟੀ ਬੈਂਸ ਦਾ ਨਾਂ ਵੀ ਸਾਹਮਣੇ ਆਇਆ ਸੀ ਤੇ ਉਸ ਵੱਲੋਂ ਆਪਣਾ ਪੱਖ ਰੱਖਿਆ ਗਿਆ ਸੀ। ਮੂਸੇਵਾਲਾ ਦੀ ਮਾਤਾ ਚਰਨ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ 10 ਦਿਨ ਪਹਿਲਾਂ FIR ਦਰਜ ਕਰਵਾਈ ਗਈ ਸੀ। ਇਸ ਵਿਚ ਗੁਰਪ੍ਰੀਤ ਸਿੰਘ ਸ਼ਬੀਰ ਮੋਮਿਨ ਤੇ ਵਨ ਡਿਜੀਟਲ ਕੰਪਨੀਲਿਮਟਿਡ ਦਾ ਨਾਂ ਲਿਆ ਗਿਆ। ਦੋਸ਼ ਹਨ ਕਿ ਮੂਸੇਵਾਲਾ ਦੇ ਨਾਲ ਜੁੜੀਆਂ ਕੰਪਨੀਆਂ ਦੇ ਵਿੱਤੀ ਲੈਣ ਦੇਣ ਵਿਚ ਗੜਬੜੀਆਂ ਕੀਤੀਆਂ ਗਈਆਂ ਹਨ ਤੇ ਇਸ ਮਾਮਲੇ ਉਤੇ ਹੁਣ ਸ਼ਬੀਰ ਮੋਮਿਨ ਦਾ ਬਿਆਨ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਅੱਜ Toll Plaza ਹੋਣਗੇ ਫ੍ਰੀ ! ਕਿਸਾਨ ਜਥੇਬੰਦੀਆਂ ਵੱਲੋਂ ਟੋਲ ਪਲਾਜ਼ਿਆਂ ‘ਤੇ ਕੀਤਾ ਜਾਵੇਗਾ ਪ੍ਰਦਰਸ਼ਨ
ਵੀਰਵਾਰ ਨੂੰ ਸਾਂਝੀ ਇਕ ਪੋਸਟ ਵਿਚ ਸ਼ਬੀਰ ਨੇ ਮੂਸੇਵਾਲਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਆਪਣੇ ‘ਤੇ ਲਗਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਇਕ ਨਿੱਜੀ ਚੈਨਲ ਦੀ ਰਿਪੋਰਟ ਮੁਤਾਬਕ ਉਨ੍ਹਾਂ ਵੱਲੋਂ ਦਾਅਵਾ ਕੀਤਾ ਗਿਆ ਕਿ “ਅਸੀ ਕਾਨੂੰਨੀ ਤੇ ਪਾਰਦਰਸ਼ੀ ਢੰਗ ਨਾਲ ਕੰਮ ਕੀਤਾ ਹੈ। ਪਰਿਵਾਰ ਨੂੰ 9.5 ਮਿਲੀਅਨ ਡਾਲਰ ਦੀ ਰਕਮ ਮੂਸੇਵਾਲਾ ਦੇ ਮਾਪਿਆਂ ਨੂੰ ਸੌਂਪੀ ਗਈ ਹੈ ਤੇ ਜਿਸ ਦਾ ਪੂਰਾ ਲਿਖਤੀ ਰਿਕਾਰਡ ਮੌਜੂਦ ਹੈ। ਹਰ ਭੁਗਤਾਨ ਦਸਤਾਵੇਜ਼ਾਂ ਰਾਹੀਂ ਸਾਬਤ ਕੀਤਾ ਜਾ ਸਕਦਾ ਹੈ। ਸ਼ਬੀਰ ਤੇ ਕੰਪਨੀ ਨੇ ਦੋਸ਼ਾਂ ਨੂੰ ਬੇਬੁਨਿਆਦ ਤੇ ਗਲਤ ਕਰਾਰ ਦਿੱਤਾ ਹੈ।
ਦੱਸ ਦੇਈਏ ਕਿ ਮੂਸੇਵਾਲਾ ਦੇ ਮਾਪਿਆਂ ਵੱਲੋਂ ਆਪਣੇ ਪੁੱਤਰ ਦੀ ਆਮਦਨ ਲਈ ਇਨਸਾਫ ਦੀ ਮੰਗ ਕਰਦੇ ਹੋਏ SSP ਦਫਤਰ ਅੱਗੇ ਧਰਨਾ ਦਿੱਤਾ ਗਿਆ ਸੀ। ਪਰਿਵਾਰ ਨੇ ਮੂਸੇਵਾਲਾ ਦੇ ਸੋਸ਼ਲ ਹੈਂਡਲਰਾਂ ਤੇ ਡਿਜ਼ੀਟਲ ਪਲੇਟਫਾਰਮਾਂ ਤੋਂ ਕਮਾਈ ਵਿਚ ਗੜਬੜੀਆਂ ਦਾ ਦੋਸ਼ ਲਗਾਇਆ। ਸਾਰਾ ਮਾਮਲਾ ਸਿੱਧੂ ਮੂਸੇਵਾਲਾ ਦੇ ਗੀਤਾਂ ਦੀ ਆਮਦਨੀ ਦੇ ਨਾਲ ਜੁੜਿਆ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -:
























