ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਅੱਜ ਕਥਿਤ ਸ਼ਰਾਬ ਘੁਟਾਲੇ ਵਿੱਚ ਬਰੀ ਕਰ ਦਿੱਤਾ ਗਿਆ। ਹੇਠਲੀ ਅਦਾਲਤ ਨੇ ਉਨ੍ਹਾਂ ਅਤੇ ਹੋਰ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ। ਕੇਜਰੀਵਾਲ ਨੇ ਅਦਾਲਤ ਦੇ ਫੈਸਲੇ ਨੂੰ ਇਤਿਹਾਸਕ ਦੱਸਿਆ ਅਤੇ ਭਾਜਪਾ ‘ਤੇ ਸਾਜ਼ਿਸ਼ ਦਾ ਦੋਸ਼ ਲਗਾਇਆ। ਇਸ ਸਭ ਦੇ ਵਿਚਾਲੇ ਸੀਬੀਆਈ ਨੇ ਹੁਣ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ।
ਦੱਸ ਦੇਈਏ ਕਿ ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ ਸ਼ੁੱਕਰਵਾਰ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸਾਰੇ 23 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ। ਅਦਾਲਤ ਨੇ ਸੀਬੀਆਈ ਅਧਿਕਾਰੀ ਵਿਰੁੱਧ ਵਿਭਾਗੀ ਜਾਂਚ ਦੀ ਵੀ ਸਿਫਾਰਸ਼ ਕੀਤੀ ਹੈ। ਹਾਲਾਂਕਿ, ਸੀਬੀਆਈ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਣ ਦਾ ਫੈਸਲਾ ਕੀਤਾ ਹੈ। ਸੀਬੀਆਈ ਦਾ ਮੰਨਣਾ ਹੈ ਕਿ ਜਾਂਚ ਦੇ ਕਈ ਮਹੱਤਵਪੂਰਨ ਪਹਿਲੂਆਂ ਨੂੰ ਜਾਂ ਤਾਂ ਨਜ਼ਰਅੰਦਾਜ਼ ਕੀਤਾ ਗਿਆ ਹੈ ਜਾਂ ਸਹੀ ਢੰਗ ਨਾਲ ਵਿਚਾਰਿਆ ਨਹੀਂ ਗਿਆ ਹੈ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਰਾਊਜ ਐਵੇਨਿਊ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਸੀਬੀਆਈ ਮਾਮਲੇ ਵਿੱਚ ਸਾਰੇ 23 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ। ਅਦਾਲਤ ਨੇ ਜਾਂਚ ਵਿੱਚ ਕਮੀਆਂ ਲਈ ਸੀਬੀਆਈ ਨੂੰ ਸਖ਼ਤ ਝਾੜ ਪਾਈ ਅਤੇ ਕਿਹਾ ਕਿ ਆਬਕਾਰੀ ਨੀਤੀ ਵਿੱਚ ਕੋਈ ਵੱਡੀ ਸਾਜ਼ਿਸ਼ ਜਾਂ ਅਪਰਾਧਿਕ ਇਰਾਦਾ ਨਹੀਂ ਸੀ।
ਉਥੇ ਹੀ ਕੋਰਟ ਦੇ ਬਾਹਰ ਬਰੀ ਹੋਣ ਮਗਰੋਂ ਕੇਜਰੀਵਾਲ ਭਾਵੁਕ ਹੁੰਦ ਹੋਏ ਰੋ ਪਏ। ਉਨ੍ਹਾਂ ਕਿਹਾ ਕਿ ਅੱਜ ਕੋਰਟ ਨੇ ਸਾਨੂੰ ਬਰੀ ਕਰ ਦਿੱਤਾ। ਅਸੀਂ ਹਮੇਸ਼ਾ ਕਹਿੰਦੇ ਸੀ ਕਿ ਸੱਚ ਦੀ ਜਿੱਤ ਹੁੰਦੀ ਹੈ। ਭਗਵਾਨ ਸਾਡੇ ਨਾਲ ਹਨ। ਸੱਚ ਦੀ ਜਿੱਤ ਹੋਈ। ਮੈਂ ਜ਼ਿੰਦਗੀ ਵਿਚ ਸਿਰਫ ਈਮਾਨਦਾਰੀ ਕਮਾਈ। ਇਹ ਕਹਿੰਦੇ ਹੋਏ ਕੇਜਰੀਵਾਲ ਰੋ ਪਏ।
ਇਹ ਵੀ ਪੜ੍ਹੋ : ਤਰਨਤਾਰਨ : ਨਿੱਜੀ ਸਕੂਲ ਦੀ ਗਰਾਊਂਡ ‘ਚੋਂ ਮਿਲੇ ਪੀਲੇ ਪੈਕੇਟ ਨਾਲ ਪਈਆਂ ਭਾਜੜਾਂ, ਸੱਦਣੀ ਪਈ ਪੁਲਿਸ
ਦੱਸ ਦੇਈਏ ਕਿ ਕੇਜਰੀਵਾਲ ਸ਼ਰਾਬ ਘੋਟਾਲੇ ਕੇਸ ਵਿਚ ਜ਼ਮਾਨਤ ‘ਤੇ ਸਨ। 14 ਜੁਲਾਈ 2024 ਨੂੰ ਜੇਲ੍ਹ ਤੋਂ ਬਾਹਰ ਆਏ ਸਨ। ਇਸੇ ਦਿਨ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਇਸੇ ਮਾਮਲੇ ਨਾਲ ਜੁੜੇ CBI ਕੇਸ ਵਿਚ ਜ਼ਮਾਨਤ ਦਿੱਤੀ ਸੀ। ਸ਼ਰਾਬ ਘਪਲੇ ਮਾਮਲੇ ਵਿਚ ਕੇਜਰੀਵਾਲ ਖਿਲਾਫ ED ਤੇ CBI ਦੋਵਾਂ ਏਜੰਸੀਆਂ ਨੇ ਕੇਸ ਦਰਜ ਕੀਤਾ ਸੀ। ਈਡੀ ਨੇ 21 ਮਾਰਚ 2024 ਨੂੰ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਸੀ। ਇਸ ਦੇ ਬਾਅਦ 26 ਜੂਨ ਨੂੰ ਸੀਬੀਆਈ ਨੇ ਜੇਲ੍ਹ ਤੋਂ ਹੀ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਸੀ। ਈਡੀ ਮਾਮਲੇ ਵਿਚ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ 12 ਜੁਲਾਈ ਨੂੰ ਜ਼ਮਾਨਤ ਮਿਲੀ ਸੀ।
ਵੀਡੀਓ ਲਈ ਕਲਿੱਕ ਕਰੋ -:
























