ਗੁਰਦਾਸਪੁਰ ਪੁਲਿਸ ਮੁਲਾਜ਼ਮਾਂ ਦੇ ਕਤਲ ਮਾਮਲੇ ‘ਚ ਇੱਕ ਨਵੀਂ ਅਪਡੇਟ ਸਾਹਮਣੇ ਆਈ ਹੈ। ਇਸ ਕੇਸ ਵਿਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਇੱਕ ਹੋਰ ਗ੍ਰਿਫਤਾਰੀ ਕੀਤੀ ਹੈ। ਇੱਕ ਪਾਸ ਬੀਤੇ ਦਿਨੀਂ ਇਸ ਮਾਮਲੇ ਵਿਚ ਕੀਤੇ ਗਏ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਸਵਾਲ ਚੁੱਕੇ ਜਾ ਰਹੇ ਹਨ, ਇਸੇ ਵਿਚਾਲੇ ਪੁਲਿਸ ਨੇ ਤੀਜੇ ਦੋਸ਼ੀ ਇੰਦਰਜੀਤ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਇੰਦਰਜੀਤ ਨੂੰ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਹੈ।
ਦੱਸ ਦੇਈਏ ਕਿ ਗ੍ਰਿਫਤਾਰ ਕੀਤੇ ਗਏ ਦਿਲਾਵਰ ਨੇ ਰਣਜੀਤ ਸਿੰਘ ਤੇ ਇੰਦਰਜੀਤ ਦਾ ਨਾਂ ਲਿਆ ਸੀ। ਉਸ ਨੇ ਬਿਆਨਸ ਦਿੱਤਾ ਸੀ ਕਿ ਰਣਜੀਤ ਸਿੰਘ ਤੇ ਇੰਦਰਜੀਤ ਨੇ ਅੱਗੇ ਗਏ ਸਨ ਤੇ ਉਨ੍ਹਾਂ ਨੇ ਗੋਲੀਆਂ ਚਲਾਈਆਂ ਸਨ।

ਇਹ ਘਟਨਾ 22 ਫਰਵਰੀ ਦੀ ਰਾਤ ਨੂੰ ਗੁਰਦਾਸਪੁਰ ਦੇ ਸਰਹੱਦੀ ਪਿੰਡ ਆਦੀਆਂ ਵਿੱਚ ਵਾਪਰੀ। ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਅਤੇ ਪੁਲਿਸ ਚੌਕੀ ‘ਤੇ ਤਾਇਨਾਤ ਪੰਜਾਬ ਪੁਲਿਸ ਦੇ ਏਐਸਆਈ ਗੁਰਨਾਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਡੀਆਈਜੀ ਸੰਦੀਪ ਗੋਇਲ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਆਦੀਆਂ ਦੇ ਰਹਿਣ ਵਾਲੇ ਰਣਜੀਤ ਸਿੰਘ, ਇੰਦਰਜੀਤ ਸਿੰਘ ਅਤੇ ਦਿਲਾਵਰ ਸਿੰਘ ਵਾਸੀ ਅਲੀਨੰਗਲ ਨੇ ਆਈਐਸਆਈ ਦੇ ਇਸ਼ਾਰੇ ‘ਤੇ ਇਸ ਘਟਨਾ ਨੂੰ ਅੰਜਾਮ ਦਿੱਤਾ। ਕਾਰਵਾਈ ਕਰਦੇ ਹੋਏ ਪੁਲਿਸ ਨੇ ਪਹਿਲਾਂ ਹੀ ਦਿਲਾਵਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਉਸਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ। ਰਣਜੀਤ ਸਿੰਘ 25 ਫਰਵਰੀ ਨੂੰ ਇੱਕ ਐਨਕਾਊਂਟਰ ਵਿੱਚ ਮਾਰਿਆ ਗਿਆ ਸੀ, ਜਦੋਂ ਕਿ ਦੋਸ਼ੀ ਇੰਦਰਜੀਤ ਸਿੰਘ ਨੂੰ ਪੁਲਿਸ ਨੇ ਅੱਜ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਜਲੰਧਰ ‘ਚ ਭਿਆਨਕ ਸੜਕ ਹਾਦਸਾ, ਖੜ੍ਹੇ ਟਰੱਕ ‘ਚ ਜਾ ਵੱਜੀ ਐਕਟਿਵਾ, ਬੰਦੇ ਦੀ ਮੌਤ
ਦੂਜੇ ਪਾਸੇ ਰਣਜੀਤ ਸਿੰਘ ਦੇ ਪਰਿਵਾਰ ਨੇ ਇਸ ਮੁਕਾਬਲੇ ਨੂੰ ਫਰਜ਼ੀ ਦੱਸਿਆ ਹੈ। ਪਰਿਵਾਰ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
























