ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ-1 ਵਿੱਚ ਵਿਜੀਲੈਂਸ ਵਿਭਾਗ ਨੇ ਪਟਵਾਰੀ ਮਨਜੋਤ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਦੋਸ਼ੀ ਪਟਵਾਰੀ ਨੇ ਇੱਕ ਏਕੜ ਜ਼ਮੀਨ ਦੀ ਵਿਰਾਸਤ ਟਰਾਂਸਫਰ ਕਰਨ ਦੇ ਬਦਲੇ ਰਿਸ਼ਵਤ ਦੀ ਮੰਗ ਕੀਤੀ ਸੀ। ਪੀੜਤ ਨੇ ਮਾਮਲੇ ਦੀ ਜਾਣਕਾਰੀ ਵਿਜੀਲੈਂਸ ਟੀਮ ਨੂੰ ਦਿੱਤੀ।
ਵਿਜੀਲੈਂਸ ਵਿਭਾਗ ਦੇ ਇੰਸਪੈਕਟਰ ਅਮਨਦੀਪ ਸਿੰਘ ਮੁਤਾਬਕ ਕੋਟਸ਼ਮੀਰ ਦੇ ਰਹਿਣ ਵਾਲੇ ਗਗਨਦੀਪ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਪਟਵਾਰੀ ਮਨਜੋਤ ਸਿੰਘ ਆਪਣੇ ਚਾਚੇ ਦੀ ਮੌਤ ਤੋਂ ਬਾਅਦ ਉਸ ਦੀ ਜ਼ਮੀਨ ਦੀ ਵਿਰਾਸਤ ਦਰਜ ਕਰਾਉਣ ਲਈ ਪਟਵਰੀ ਮਨਜੋਤ ਸਿੰਘ 10 ਹਜਾਰ ਰੁਪਏ ਰਿਸ਼ਵਤ ਮੰਗ ਰਿਹਾ ਹੈ।

ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ। ਅਧਿਕਾਰੀ ਨੇ ਦੱਸਿਆ ਕਿ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜੇਕਰ ਕੋਈ ਹੋਰ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਗੁਰਵਿੰਦਰ ਸਿੰਘ ਕਤਲ ਮਾਮਲਾ, ਪਤਨੀ ਸਣੇ 4 ਖ਼ਿਲਾਫ਼ ਕੋਰਟ ‘ਚ ਚਾਰਜਸ਼ੀਟ ਦਾਖਲ, 48 ਗਵਾਹਾਂ ਦੀ ਸੂਚੀ ਸੌਂਪੀ
ਛਾਪੇਮਾਰੀ ਦੌਰਾਨ ਇੱਕ ਦਿਲਚਸਪ ਸਥਿਤੀ ਉਦੋਂ ਬਣੀ ਜਦੋਂ ਵਿਜੀਲੈਂਸ ਟੀਮ ਦੇ ਪਹੁੰਚਦੇ ਹੀ ਆਸ-ਪਾਸ ਦੇ ਹੋਰ ਪਟਵਾਰੀਆਂ ਨੇ ਆਪਣੇ ਦਫਤਰਾਂ ਨੂੰ ਤਾਲਾ ਲਗਾ ਦਿੱਤਾ ਅਤੇ ਮੌਕੇ ਤੋਂ ਚਲੇ ਗਏ। ਫਿਲਹਾਲ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























