ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ 5 ਮਾਰਚ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਦੱਸ ਦੇਈਏ ਕਿ 8 ਮਾਰਚ ਐਤਵਾਰ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਪੰਜਾਬ ਕੈਬਨਿਟ ਦੀ ਇਸ ਬੈਠਕ ਨੂੰ ਕਾਫੀ ਅਹਿਮ ਮੰਨਿਆਜਾ ਰਿਹਾ ਹੈ ਕਿਉਂਕਿ ਇਸ ਤੋਂ ਤਿੰਨ ਦਿਨ ਬਾਅਦ ਬਜਟ ਸੈਸ਼ਨ ਹੈ।

ਇਹ ਵੀ ਪੜ੍ਹੋ : ਈਰਾਨ-ਇਜ਼ਰਾਈਲ ਜੰਗ ਵਿਚਾਲੇ ਅਬੂਧਾਬੀ ਤੋਂ ਦਿੱਲੀ ਏਅਰਪੋਰਟ ਪਹੁੰਚੀ ਪਹਿਲੀ ਫਲਾਈਟ, 300 ਤੋਂ ਵੱਧ ਯਾਤਰੀਆਂ ਦੀ ਹੋਈ ਵਾਪਸੀ
ਉਥੇ ਹੀ ਪੰਜਾਬ ਵਿਧਾਨ ਸਭਾ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਬਜਟ ਸੈਸ਼ਨ ਐਤਵਾਰ ਨੂੰ ਹੋ ਰਿਹਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਸਰਕਾਰ ਇਸ ਦਿਨ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰ ਸਕਦੀ ਹੈ, ਇਸ ਲਈ ਇਹ ਤਰੀਕ ਚੁਣੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























