ਅੰਮ੍ਰਿਤਸਰ ਵਿੱਚ ਹੋਲਾ ਮੁਹੱਲਾ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਤੋਂ ਨਗਰ ਕੀਰਤਨ ਇਸ ਸਾਲ 4 ਮਾਰਚ, 2026 ਯਾਨੀ ਅੱਜ ਬੁੱਧਵਾਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਹ ਸਮੁੱਚੇ ਸਿੱਖ ਭਾਈਚਾਰੇ ਅਤੇ ਦੇਸ਼ ਵਾਸੀਆਂ ਲਈ ਬਹੁਤ ਪਵਿੱਤਰ ਅਤੇ ਖੁਸ਼ੀ ਦਾ ਮੌਕਾ ਹੈ।
ਇਸ ਸ਼ੁਭ ਮੌਕੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹਜੂਰੀ ਵਿਚ ਵਿਸ਼ੇਸ਼ ਅਰਦਾਸ ਕੀਤੀ ਜਾਵੇਗੀ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਵੇਰੇ 12.00 ਵਜੇ ਗੁਰਬਾਣੀ ਅਤੇ ਕੀਰਤਨ ਨਾਲ ਸ਼ੁਰੂ ਹੋਵੇਗਾ। ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਲੰਘੇਗਾ।
ਨਗਰ ਕੀਰਤਨ ਦੌਰਾਨ ਪਵਿੱਤਰ ਗੁਰਬਾਣੀ ਕੀਰਤਨ, ਸ਼ਬਦ ਕੀਰਤਨ ਅਤੇ ਭਜਨ ਸਤਿਸੰਗ ਦਾ ਆਯੋਜਨ ਕੀਤਾ ਜਾਵੇਗਾ। ਭਾਈਚਾਰੇ ਦੇ ਸਾਰੇ ਮੈਂਬਰ, ਜਿਨ੍ਹਾਂ ਵਿੱਚ ਬੱਚੇ, ਨੌਜਵਾਨ ਅਤੇ ਬਜ਼ੁਰਗ ਸ਼ਾਮਲ ਹਨ, ਗੁਰੂ ਦੀ ਮਹਿਮਾ ਦਾ ਗੁਣਗਾਨ ਕਰਦੇ ਹੋਏ ਜਸ਼ਨਾਂ ਵਿੱਚ ਹਿੱਸਾ ਲੈਣਗੇ। ਇਹ ਦਿਨ ਸਾਨੂੰ ਸਿੱਖ ਧਰਮ, ਸੇਵਾ, ਏਕਤਾ ਅਤੇ ਸਮਾਜਿਕ ਸਦਭਾਵਨਾ ਦੀਆਂ ਸਿੱਖਿਆਵਾਂ ਦੀ ਯਾਦ ਦਿਵਾਉਣ ਦਾ ਮੌਕਾ ਪ੍ਰਦਾਨ ਕਰਦਾ ਹੈ।
ਹੋਲਾ ਮੁਹੱਲਾ ਦੇ ਜਸ਼ਨਾਂ ਦੌਰਾਨ ਹਰਿਮੰਦਰ ਸਾਹਿਬ ਨੂੰ ਸਜਾਇਆ ਜਾਂਦਾ ਹੈ। ਇੱਕ ਵਿਸ਼ਾਲ ਲੰਗਰ ਦਾ ਪ੍ਰਬੰਧ ਕੀਤਾ ਜਾਵੇਗਾ, ਜਦੋਂਕਿ ਹੋਲੀ ਦੁਨੀਆ ਭਰ ਵਿੱਚ ਰੰਗਾਂ ਨਾਲ ਮਨਾਈ ਜਾਂਦੀ ਹੈ, ਉਥੇ ਹੀ ਸ੍ਰੀ ਹਰਿਮੰਦਰ ਸਾਹਿਬ ਫੁੱਲਾਂ ਦੀ ਹੋਲੀ ਖੇਡੀ ਜਾਵੇਗੀ, ਜਿਸ ਨੂੰ ਵੇਖਣਲਈ ਪੂਰੀ ਦੁਨੀਆ ਤੋਂ ਸ਼ਰਧਾਲੂ ਗੋਲਡਨ ਟੈਂਪਲ ਪਹੁੰਚਣਗੇ।
ਵੀਡੀਓ ਲਈ ਕਲਿੱਕ ਕਰੋ -:
























