ਗੁਰਦਾਸਪੁਰ ਵਿਖੇ ਪੁਲਿਸ ਐਨਕਾਊਂਟਰ ਵਿਚ ਮਾਰੇ ਗਏ ਰਣਜੀਤ ਸਿੰਘ ਦਾ ਬੀਤੇ ਦਿਨੀਂ ਪੋਸਟਮਾਰਟਮ ਕਰਾਇਆ ਗਿਆ ਜਿਸ ਮਗਰੋਂ ਅੱਜ ਉਸ ਦੀ ਲਾਸ਼ ਪਿੰਡ ਆਦੀਆ ਪਹੁੰਚੀ। ਰਣਜੀਤ ਸਿੰਘ ਦੀ ਲਾਸ਼ ਦੇਖ ਕੇ ਪੂਰੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਤੇ ਪਿੰਡ ਵਾਲਿਆਂ ਵਿਚ ਵੀ ਸੋਗ ਦੀ ਲਹਿਰ ਹੈ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਹ ਉਦੋਂ ਤੱਕ ਰਣਜੀਤ ਸਿੰਘ ਦੀ ਸਸਕਾਰ ਨਹੀਂ ਕਰਨਗੇ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ।
ਰਣਜੀਤ ਸਿੰਘ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਿਹੜੇ ਅਫਸਰਾਂ ਨੇ ਉਸ ਦਾ ਐਨਕਾਊਂਟਰ ਕੀਤਾ ਹੈ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤੇ ਉਨ੍ਹਾਂ ਵਿਰੁੱਧ ਪਰਚੇ ਵੀ ਦਰਜ ਹੋਣੇ ਚਾਹੀਦੇ ਹਨ। ਵੱਡੀ ਗਿਣਤੀ ਵਿਚ ਲੋਕ ਰਣਜੀਤ ਸਿੰਘ ਦੇ ਘਰ ਦੁੱਖ ਵੰਡਾਉਣ ਪਹੁੰਚੇ ਹਨ ਤੇ ਪਰਿਵਾਰ ਲਈ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ 22 ਫਰਵਰੀ ਨੂੰ ਏਐਸਆਈ ਗੁਰਨਾਮ ਸਿੰਘ ਅਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਦੀਆਂ ਮ੍ਰਿਤਕ ਦੇਹਾਂ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਤੋਂ ਸਿਰਫ਼ ਡੇਢ ਕਿਲੋਮੀਟਰ ਦੂਰ ਅਡੀਅਨ ਪੁਲਿਸ ਸਟੇਸ਼ਨ ਤੋਂ ਮਿਲੀਆਂ ਸਨ।
ਵੀਡੀਓ ਲਈ ਕਲਿੱਕ ਕਰੋ -:
























