ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਆਗਾਜ਼ ਅੱਜ ਤੋਂ ਹੋਵੇਗਾ। ਸੈਸ਼ਨ ਦੇ ਪਹਿਲੇ ਦਿਨ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਭਾਸ਼ਣ ਹੋਵੇਗਾ । ਇਸ ਦੇ ਨਾਲ ਹੀ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।
ਇਕ ਪਾਸੇ ਵਿਰੋਧੀ ਧਿਰ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨਗੇ ਦੂਜੇ ਪਾਸੇ ਕਾਂਗਰਸ ਵੱਲੋਂ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ਇਸ ਵਿਚ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ CLP ਨੇਤਾ ਪ੍ਰਤਾਪ ਸਿੰਘ ਬਾਜਵਾ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : ਇੰਗਲੈਂਡ ਨੂੰ ਹਰਾ ਕੇ T-20 ਵਿਸ਼ਵ ਕੱਪ ਦੇ ਫਾਈਨਲ ਵਿਚ ਪਹੁੰਚਿਆ ਭਾਰਤ, ਨਿਊਜ਼ੀਲੈਂਡ ਨਾਲ ਹੋਵੇਗਾ ਖਿਤਾਬੀ ਮੁਕਾਬਲਾ
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦਾ ਇਹ ਆਖਰੀ ਬਜਟ ਹੈ। ਵਿਧਾਨ ਸਭਾ ਵੱਲੋਂ ਜਾਰੀ ਸ਼ੈਡਿਊਲ ਮੁਤਾਬਕ ਸਵੇਰੇ 11 ਵਜੇ ਰਾਜਪਾਲ ਦੇ ਭਾਸ਼ਣ ਨਾਲ ਸੈਸ਼ਨ ਸ਼ੁਰੂ ਹੋਵੇਗਾ। ਦੁਪਹਿਰ 2 ਵਜੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਨ੍ਹਾਂ ਵਿਚ ਸਾਬਕਾ ਮੰਤਰੀ ਰਘਬੀਰ ਸਿੰਘ, ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ, ਸੁਤੰਤਰਤਾ ਸੈਲਾਨੀ ਦਲੀਪ ਸਿੰਘ ਦੇ ਪਨਸੀਡ ਦੇ ਸਾਬਕਾ ਚੇਅਰਮੈਨ ਅਸ਼ੋਕ ਧੀਰ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਦੇ ਬਾਅਦ ਸੈਸ਼ਨ 8 ਮਾਰਚ ਲਈ ਮੁਲਤਵੀ ਕਰ ਦਿੱਤਾ ਜਾਵੇਗਾ। ਇਹ ਬਜਟ ਇਜਲਾਸ 16 ਮਾਰਚ ਤੱਕ ਚੱਲੇਗਾ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 8 ਮਾਰਚ ਨੂੰ ਵਿੱਤੀ ਸਾਲ 2025-26 ਦਾ ਬਜਟ ਪੇਸ਼ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
























