ਆਦਮੀ ਪਾਰਟੀ (ਆਪ) ਸਰਕਾਰ ਪੰਜਾਬ ਵਿਧਾਨ ਸਭਾ ਵਿਚ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰ ਰਹੀ ਹੈ। ਵਿੱਤ ਮੰਤਰੀ ਹਰਪਾਲ ਚੀਮਾ ਦਾ ਭਾਸ਼ਣ ਸ਼ੁਰੂ ਹੋ ਗਿਆ ਹੈ। ਸੰਬੋਧਨ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦਾ 5ਵਾਂ ਬਜਟ ਪੇਸ਼ ਕਰ ਰਿਹਾ ਹਾਂ। ਅੱਜ ਦਾ ਬਜਟ ਸਾਡੀਆਂ ਮਾਵਾਂ-ਭੈਣਾਂ ਨੂੰ ਸਮਰਪਿਤ ਹੈ। ਸਾਡਾ ਰੰਗਲੇ ਪੰਜਾਬ ਦਾ ਸੰਕਲਪ ਪੂਰਾ ਹੋ ਰਿਹਾ ਹੈ। ਦਾਅਵੇ ਨਹੀਂ ਸਰਕਾਰ ਵੱਲੋਂ ਕੀਤੇ ਕੰਮ ਮਾਇਨੇ ਰੱਖਦੇ ਹਨ।
ਵਿੱਤ ਮੰਤਰੀ ਨੇ ਬਜਟ ਪੇਸ਼ ਕਰਨ ਲਈ ਘਰ ਤੋਂ ਨਿਕਲਣ ਤੋਂ ਪਹਿਲਾਂ ਆਪਣੀ ਮਾਂ ਮਨਜੀਤ ਕੌਰ ਤੋਂ ਆਸ਼ੀਰਵਾਦ ਲਿਆ। ਉਨ੍ਹਾਂ ਨੇ ਭਗਤ ਸਿੰਘ ਅਤੇ ਭੀਮ ਰਾਓ ਅੰਬੇਡਕਰ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਉਹ ਫੁਲਕਾਰੀ-ਕਢਾਈ ਵਾਲੀ ਬਜਟ ਕਾਪੀ ਲੈ ਕੇ ਵਿਧਾਨ ਸਭਾ ਪਹੁੰਚਣਗੇ।

ਸੀਐਮ ਭਗਵੰਤ ਮਾਨ ਨੇ ਬਜਟ ਰੋ ਪਹਿਲਾਂ ਆਪਣੇ ਐਕਸ ਅਕਾਊਂਟ ‘ਤੇ ਲਿਖਿਆ ਕਿ ਤਿਆਰ ਰਹੋ, ਜਲਦ ਖੁਸ਼ਖਬਰੀ ਆ ਰਹੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮਹਿਲਾ ਦਿਵਸ ‘ਤੇ ਪੋਸਟ ਕੀਤਾ ਅਤੇ ਲਿਖਿਆ – ਅੱਜ ਬਜਟ ਸੈਸ਼ਨ ਦੌਰਾਨ, ਅਸੀਂ ਮਾਵਾਂ, ਭੈਣਾਂ ਅਤੇ ਧੀਆਂ ਲਈ ਇੱਕ ਵੱਡੀ ਖੁਸ਼ਖਬਰੀ ਲੈ ਕੇ ਆ ਰਹੇ ਹਾਂ।
ਪੰਜਾਬ ਵਿੱਚ ਅਗਲੇ ਸਾਲ, 2027 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਸਬੰਧ ਵਿੱਚ, ‘ਆਪ’ ਸਰਕਾਰ ਆਪਣੇ ਅੰਤਿਮ ਬਜਟ ਵਿੱਚ ਔਰਤਾਂ ਨਾਲ ਕੀਤੇ 2022 ਦੇ ਚੋਣ ਵਾਅਦੇ ਨੂੰ ਪੂਰਾ ਕਰੇਗੀ, ਹਰੇਕ ਔਰਤ ਨੂੰ ਪ੍ਰਤੀ ਮਹੀਨਾ 1,000 ਰੁਪਏ ਅਲਾਟ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:
























