ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਸਲਾਣਾ ਬੇਟ ਦਾ ਨਿਵਾਸੀ ਅਤੇ ਫੌਜ ਵਿੱਚ ਬਟਾਲੀਅਨ ਹਵਲਦਾਰ ਮੈਨੇਜਰ (ਬੀ.ਐੱਚ.ਐੱਮ.) ਰਾਜਵਿੰਦਰ ਸਿੰਘ (39) ਡਿਊਟੀ ਦੌਰਾਨ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਆਪਣੀ ਜਾਨ ਗੁਆ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਰਾਜਵਿੰਦਰ ਸਿੰਘ ਇਸ ਸਮੇਂ 31 ਫੀਲਡ ਰੈਜੀਮੈਂਟ, ਜੈਸਲਮੇਰ (ਰਾਜਸਥਾਨ) ਵਿਖੇ ਆਪਣੀਆਂ ਸੇਵਾਵਾਂ ਨਿਭਾ ਰਿਹਾ ਸੀ। 6 ਮਾਰਚ ਨੂੰ ਦੁਪਹਿਰ ਬਾਅਦ ਡਿਊਟੀ ਦੌਰਾਨ ਉਸ ਨਾਲ ਸੜਕ ਹਾਦਸਾ ਵਾਪਰ ਗਿਆ, ਜਿਸ ਕਾਰਨ ਮੌਤ ਹੋ ਗਈ।
ਇਹ ਵੀ ਪੜ੍ਹੋ : ‘ਅਸੀਂ ਲੋਕਾਂ ਨਾਲ ਵਾਅਦਾ ਕੀਤਾ ਸੀ ਅਸੀਂ 1000 ਵਾਲਾ ਵਾਅਦਾ ਪੂਰਾ ਕਰਕੇ ਹੀ ਵੋਟ ਮੰਗਣ ਆਵਾਂਗੇ’ : ਡਾ. ਗੁਰਪ੍ਰੀਤ ਕੌਰ ਮਾਨ
ਰਾਜਵਿੰਦਰ ਸਿੰਘ ਪਿਛਲੇ ਕਰੀਬ 19 ਸਾਲਾਂ ਤੋਂ ਭਾਰਤੀ ਫੌਜ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਿਹਾ ਸੀ। ਉਸਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਪਰਿਵਾਰ ਵਿੱਚ ਉਸਦੀ ਪਤਨੀ, ਦੋ ਛੋਟੇ ਪੁੱਤਰ ਅਤੇ ਬਜ਼ੁਰਗ ਮਾਤਾ ਹਨ ਸ਼ਹੀਦ ਰਾਜਵਿੰਦਰ ਸਿੰਘ ਦੀ ਮ੍ਰਿਤਕ ਦੇਹ ਅੱਜ 8 ਮਾਰਚ ਨੂੰ ਪਿੰਡ ਸਲਾਣਾ ਬੇਟ ਵਿਖੇ ਪਹੁੰਚੇਗੀ। ਜਿੱਥੇ ਪਿੰਡ ਵਾਸੀਆਂ ਅਤੇ ਇਲਾਕੇ ਦੇ ਲੋਕਾਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ਅਤੇ ਪੂਰੇ ਸਰਕਾਰੀ ਸਨਮਾਨਾਂ ਨਾਲ ਉਸਦਾ ਅੰਤਿਮ ਸੰਸਕਾਰ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
























