‘ਆਪ’ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਰਹੇ। ਦੋਵਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕੀਤਾ। ਪਿਛਲੇ ਦਿਨੀਂ ਹੀ ਕੇਜਰੀਵਾਲ ਨੂੰ ਸ਼ਰਾਬ ਘੋਟਾਲੇ ਮਾਮਲੇ ਵਿਚ ਬਰੀ ਕੀਤਾ ਗਿਆ ਹੈ।
ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਅਸੀਂ ਸ੍ਰੀ ਦਰਬਾਰ ਸਾਹਿਬ ਵਿਚ ਸ਼ੁਕਰਾਨਾ ਅਦਾ ਕਰਨ ਆਏ ਹਾਂ। ਅਦਾਲਤ ‘ਚ ਸੱਚਾਈ ਦੀ ਜਿੱਤ ਹੋਈ ਹੈ। ਇਸ ਲਈ ਅੱਜ ਅਸੀਂ ਅਕਾਲ ਪੁਰਖ ਦਾ ਸ਼ੁਕਰਾਨਾ ਅਦਾ ਕੀਤਾ। ‘ਆਪ’ ਦੇ ਸੀਨੀਅਰ ਆਗੂਆਂ ਖ਼ਿਲਾਫ਼ ਸਾਜ਼ਿਸ਼ ਰਚੀ ਗਈ ਸੀ ਪਰ ਪਰਮਾਤਮਾ ਦੇ ਚਰਨਾਂ ‘ਚ ਸੱਚ ਤੇ ਇਮਾਨਦਾਰੀ ਦੀ ਰਾਹ ‘ਤੇ ਚੱਲਦੇ ਰਹਿਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ ਹੈ।
ਅਦਾਲਤ ਨੇ ਉਨ੍ਹਾਂ ਸਾਰੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇੰਨੇ ਵੀ ਸਬੂਤ ਨਹੀਂ ਹਨ ਕਿ ਇਸ ਮਾਮਲੇ ‘ਤੇ ਮੁਕੱਦਮਾ ਚਲਾਇਆ ਜਾ ਸਕੇ। ਇਸ ਲਈ ਸਾਨੂੰ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁਝ ਵਾਹਿਗੁਰੂ ਜੀ ਦੀ ਕ੍ਰਿਪਾ ਤੋਂ ਬਿਨਾਂ ਸੰਭਵ ਨਹੀਂ ਹੋ ਸਕਦਾ ਸੀ। ਮੈਂ ਪਹਿਲਾਂ ਵੀ ਕਈ ਵਾਰ ਮੱਥਾ ਟੇਕਣ ਲਈ ਇਥੇ ਆਇਆ ਹਾਂ ਪਰ ਹੁਣ ਜਦੋਂ ਸਾਡੀ ਇਜ਼ਤ ਵਾਪਸ ਆਈ ਹੈ ਤੇ ਅਸੀਂ ਸਾਰੇ ਦੋਸ਼ਾਂ ਤੋਂ ਮੁਕਤ ਹੋ ਗਏ ਹਾਂ ਤਾਂ ਅਸੀਂ ਦੋਵੇਂ ਪਰਿਵਾਰ ਇਥੇ ਮੱਥਾ ਟੇਕਣ ਆਏ ਹਾਂ।
ਇਹ ਵੀ ਪੜ੍ਹੋ : ਗੁਰਦਾਸਪੁਰ : ਸੁਨਿਆਰੇ ਦੇ ਘਰ ਕਰੋੜਾਂ ਦੀ ਲੁੱਟ ਕਰਨ ਵਾਲੇ 4 ਮੁਲਜ਼ਮ ਗ੍ਰਿਫਤਾਰ, ਰਿਮਾਂਡ ਲੈ ਕੇ ਹੋਵੇਗੀ ਪੁੱਛਗਿਛ
CM ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ‘ਤੇ ਜੋ ਝੂਠੇ ਦੋਸ਼ ਲਗਾਏ ਗਏ ਸਨ ਉਹ ਸਾਰੇ ਗਲਤ ਸਾਬਤ ਹੋਏ। ਅਦਾਲਤ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਵਿਚ ਕੋਈ ਕੇਸ ਨਹੀਂ ਬਣਦਾ ਹੈ। ਇਸੇ ਲਈ ਅਸੀਂ ਅਕਾਲ ਪੁਰਖ ਦਾ ਸ਼ੁਕਰਾਨਾ ਅਦਾ ਕਰਨ ਪਹੁੰਚੇ ਹਾਂ। ਪੰਜਾਬ ਵਿਚ ਜੋ ਸੇਵਾ ਸਾਨੂੰ ਦਿੱਤੀ ਗਈ ਸੀ ਉਸ ਦੇ 4 ਸਾਲ ਪੂਰੇ ਹੋਣ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
























