ਰੈਪਰ ਬਾਦਸ਼ਾਹ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਦੀ ਗ੍ਰਿਫਤਾਰੀ ਦੇ ਹੁਕਮ ਜਾਰੀ ਕੀਤੇ ਗਏ ਹਨ ਤੇ ਇਸ ਦੇ ਨਾਲ ਹੀ ਉਨ੍ਹਾਂ ਦਾ ਪਾਸਪੋਰਟ ਵੀ ਜ਼ਬਤ ਕਰਨ ਦੇ ਹੁਕਮ ਦਿੱਤੇ ਗਏ ਹਨ।
ਦੱਸ ਦੇਈਏ ਕਿ ਰੈਪਰ ਬਾਦਸ਼ਾਹ ਆਪਣੇ ਨਵੇਂ ਗੀਤ ‘Tateeree’ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਹੋਏ ਹਨ ਜਿਸ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਵੱਲੋਂ ਗਲਤ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਗਿਆ ਹੈ। ਹੁਣ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਹਰਿਆਣਾ ਮਹਿਲਾ ਕਮਿਸ਼ਨ ਦੇ ਸੰਮਨ ‘ਤੇ ਪੇਸ਼ ਨਹੀਂ ਹੋਏ। ਉਨ੍ਹਾਂ ਨੂੰ ‘Tateeree’ ਗਾਣੇ ਵਿਚ ਇਤਰਾਜ਼ਯੋਗ ਸ਼ਬਦਾਵਲੀ ਦਾ ਇਸਤੇਮਾਲ ਕਰਨ ਲਈ ਤਲਬ ਕੀਤਾ ਗਿਆ ਸੀ। 6 ਮਾਰਚ ਨੂੰ ਨੋਟਿਸ ਭੇਜਿਆ ਗਿਆ ਸੀ ਤੇ 13 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਅੱਜ ਪੇਸ਼ ਨਾ ਹੋਣ ਮਗਰੋਂ ਗ੍ਰਿਫਤਾਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਮੂਸੇਵਾਲਾ ਦੇ ਮੁਲਜ਼ਮਾਂ ਦੀ ਜ਼ਮਾਨਤ ਨੂੰ ਲੈ ਕੇ ਬੋਲੇ ਬਲਕੌਰ ਸਿੰਘ-‘ਸੁਪਰੀਮ ਕੋਰਟ ਦੇ ਫੈਸਲੇ ‘ਤੇ ਕੋਈ ਟਿੱਪਣੀ ਨਹੀਂ ਕਰਾਂਗੇ’
ਜ਼ਿਕਰਯੋਗ ਹੈ ਕਿ ਰੈਪਰ ਬਾਦਸ਼ਾਹ ਇਸ ਸਭ ਲਈ ਪਹਿਲਾਂ ਮਾਫੀ ਮੰਗ ਚੁੱਕੇ ਹਨ ਪਰ ਮਹਿਲਾ ਕਮਿਸ਼ਨ ਵੱਲੋਂ ਉਨ੍ਹਾਂ ਨੂੰ ਨੋਟਿਸ ਭੇਜ ਕੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ ਪਰ ਅੱਜ ਰੈਪਰ ਬਾਦਸ਼ਾਹ ਹਰਿਆਣਾ ਮਹਿਲਾ ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ ਜਿਸ ਕਰਕੇ ਹੁਣ ਗ੍ਰਿਫਤਾਰੀ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
























