ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਪੁਲਿਸ ਮੁਲਾਜ਼ਮ ਦੇ ਪਰਿਵਾਰ ਨਾਲ ਵੱਡਾ ਹਾਦਸਾ ਵਾਪਰ ਗਿਆ ਹੈ। ਪੁਲਿਸ ਹੈੱਡ ਕਾਂਸਟੇਬਲ ਆਪਣੇ ਪਰਿਵਾਰ ਨਾਲ ਜਾ ਰਿਹਾ ਸੀ ਕਿ ਰਸਤੇ ਵਿਚ ਉਨ੍ਹਾਂ ਨਾਲ ਭਿਆਨਕ ਸੜਕ ਹਾਦਸਾ ਵਾਪਰ ਜਾਂਦਾ ਹੈ ਤੇ ਹਾਦਸੇ ਵਿਚ ਪੁਲਿਸ ਮੁਲਾਜ਼ਮ ਤੇ ਉਨ੍ਹਾਂ ਦੀ ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਜਾਂਦੀ ਹੈ। ਬੱਚੇ ਇਸ ਦੌਰਾਨ ਗੰਭੀਰ ਜ਼ਖਮੀ ਹੋ ਗਏ ਹਨ ਤੇ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਹਰਿਆਣਾ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਨਹੀਂ ਹੋਏ ਰੈਪਰ ਬਾਦਸ਼ਾਹ, ਗ੍ਰਿਫਤਾਰੀ ਦੇ ਜਾਰੀ ਹੋਏ ਹੁਕਮ
ਜਾਣਕਾਰੀ ਮੁਤਾਬਕ ਅਚਾਨਕ ਗੱਡੀ ਆਪਣਾ ਸੰਤੁਲਨ ਗੁਆ ਬੈਠੀ ਤੇ ਸੜਕ ਤੋਂ ਫਿਸਲ ਕੇ ਨਦੀ ਵਿਚ ਜਾ ਡਿੱਗੀ। ਸਥਾਨਕ ਲੋਕਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਜਾਂਦਾ ਹੈ ਤੇ ਜਖਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਜਾਂਦਾ ਹੈ ਜਿਥੇ ਹੈੱਡ ਕਾਂਸਟੇਬਲ ਤੇ ਉਨ੍ਹਾਂ ਦੀ ਪਤਨੀ ਨੂੰ ਮ੍ਰਿਤਕ ਐਲਾਨ ਦਿੱਤਾ ਜਾਂਦਾ ਹੈ। ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























