ਪੰਜਾਬ ਅਤੇ ਚੰਡੀਗੜ੍ਹ ਵਿੱਚ ਪਹਾੜਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਕਾਰਨ ਮੌਸਮ ਅਚਾਨਕ ਬਦਲ ਗਿਆ ਹੈ। ਸਵੇਰ ਅਤੇ ਸ਼ਾਮ ਨੂੰ ਠੰਢ ਵਧ ਗਈ ਹੈ, ਜਿਸ ਕਾਰਨ ਲੋਕਾਂ ਨੂੰ ਆਪਣੇ ਗਰਮ ਕੱਪੜੇ ਦੁਬਾਰਾ ਬਾਹਰ ਕੱਢਣੇ ਪਏ ਹਨ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ 2.7 ਡਿਗਰੀ ਘੱਟ ਗਿਆ ਹੈ, ਜਿਸ ਨਾਲ ਤਾਪਮਾਨ ਆਮ ਨਾਲੋਂ 6.1 ਡਿਗਰੀ ਘੱਟ ਹੋ ਗਿਆ ਹੈ।
ਮੌਸਮ ਵਿਭਾਗ ਨੇ ਅੱਜ (20 ਮਾਰਚ) ਲਈ ਅਰੇਂਜ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ ਬਿਜਲੀ, 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ। ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ 20.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਚੰਡੀਗੜ੍ਹ ਵਿੱਚ ਲਗਭਗ ਦੋ ਸਾਲਾਂ ਬਾਅਦ ਮਾਰਚ ਵਿੱਚ ਅਜਿਹਾ ਠੰਢਾ ਮੌਸਮ ਆਇਆ ਹੈ। ਤਾਪਮਾਨ ਆਮ ਨਾਲੋਂ ਲਗਭਗ 7 ਡਿਗਰੀ ਘੱਟ ਗਿਆ। ਲੁਧਿਆਣਾ ਵਿੱਚ 50 ਸਾਲਾਂ ਦਾ ਠੰਢਾ ਮਾਰਚ ਰਿਕਾਰਡ ਵੀ ਰਿਹਾ। ਮੌਸਮ ਵਿਭਾਗ ਦੇ ਅਨੁਸਾਰ, 1976 ਵਿੱਚ 20.7 ਡਿਗਰੀ ਸੈਲਸੀਅਸ ਤੋਂ ਬਾਅਦ ਪਹਿਲੀ ਵਾਰ 19 ਮਾਰਚ ਨੂੰ ਤਾਪਮਾਨ 20.4 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਸੀ।
ਇਹ ਵੀ ਪੜ੍ਹੋ : ‘Doraemon’ ਦੇ ਡਾਇਰੈਕਟਰ ਸ਼ਿਬਯਾਮਾ ਸੁਤੋਮੂ ਦਾ ਹੋਇਆ ਦਿਹਾਂਤ, ਲੰਬੇ ਸਮੇਂ ਤੋਂ ਫੇਫੜਿਆਂ ਦੇ ਕੈਂਸਰ ਤੋਂ ਸਨ ਪੀੜਤ
ਮੌਸਮ ਵਿਭਾਗ ਅਨੁਸਾਰ ਅੱਜ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮਲੇਰਕੋਟਲਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬੜਦਾਲਾ, ਮੋਗਾ ਵਿੱਚ ਤੇਜ਼ ਹਵਾਵਾਂ ਅਤੇ ਗੜੇ ਪੈਣ ਦੀ ਸੰਭਾਵਨਾ ਹੈ।
ਜਦਕਿ ਲੁਧਿਆਣਾ, ਫਤਿਹਗੜ੍ਹ ਸਾਹਿਬ, ਸੰਗਰੂਰ, ਪਟਿਆਲਾ, ਮਾਨਸਾ, ਰੂਪਨਗਰ, ਮੋਹਾਲੀ ‘ਚ ਹਵਾ ਦਾ ਅਲਰਟ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









