ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਖਡੂਰ ਸਾਹਿਬ ਦਾ ਇੱਕ ਨੌਜਵਾਨ ਜੋ ਕਿ ਘਰੋਂ ਬਾਹਰ ਕਿਸੇ ਕੰਮ ਲਈ ਗਿਆ ਸੀ ਦੀ ਭੇਦਭਰੀ ਹਾਲਤ ਵਿੱਚ ਗੁੰਮ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਸੀ। ਪਰ ਹੁਣ ਉਸ ਨੌਜਵਾਨ ਦੀ ਨਹਿਰ ‘ਚੋਂ ਦੇਹ ਬਰਾਮਦ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸਤਨਾਮ ਸਿੰਘ ਪੁੱਤਰ ਮਹਿੰਦਰ ਸਿੰਘ ਉਮਰ ਤਕਰੀਬਨ 32 ਸਾਲ ਵਜੋਂ ਹੋਈ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਸੀ ਕਿ ਬੀਤੀ 17 ਤਰੀਕ ਨੂੰ ਦੁਪਹਿਰ 1 ਵਜੇ ਕਰੀਬ ਚਾਚੇ ਦੇ ਮੁੰਡੇ ਗੁਰਦਿੱਤਾ ਸਿੰਘ ਨਾਲ ਗਿਆ ਜਿਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਆਇਆ। ਪਰਿਵਾਰ ਮੈਂਬਰਾਂ ਨੇ ਦੱਸਿਆ ਕਿ ਸਾਡੇ ਲੜਕੇ ਨੂੰ ਨਾਲ ਲੈਕੇ ਜਾਂਦੇ ਸਮੇਂ ਗੁਰਦਿੱਤ ਸਿੰਘ ਦੀਆਂ ਤਸਵੀਰਾਂ ਕੈਮਰੇ ਵਿੱਚ ਕੈਦ ਵੀ ਹੋਈਆਂ ਸੀ।
ਪਰਿਵਾਰਕ ਮੈਂਬਰਾਂ ਨੇ ਮੀਡੀਆ ਸਾਹਮਣੇ ਰੋ ਰੋ ਦੱਸਿਆ ਕਿ ਸਾਨੂੰ ਸ਼ੱਕ ਹੈ ਕਿ ਸਾਡੇ ਲੜਕੇ ਸਤਨਾਮ ਸਿੰਘ ਨੂੰ ਗੁਰਦਿੱਤ ਸਿੰਘ ਨੇ ਮਾਰ ਕੇ ਕਤਲ ਕਰ ਦਿੱਤਾ ਹੈ। ਅੱਜ ਫਤਿਆਬਾਦ ਦੀ ਨਹਿਰ ਚੋਂ ਸਤਨਾਮ ਸਿੰਘ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਸੀ ਸਤਨਾਮ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇੰਨਸਾਫ਼ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









