ਕੋਟਕਪੂਰਾ ਨੇੜੇ ਕਰਜ਼ੇ ਤੋਂ ਪਰੇਸ਼ਾਨ ਦੋ ਸਕੇ ਕਿਸਾਨ ਭਰਾਵਾਂ ਵੱਲੋਂ ਟ੍ਰੇਨ ਹੇਠਾਂ ਆ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਹਿਚਾਣ ਪਿੰਡ ਹਰੀਨੋ ਦੇ ਰਹਿਣ ਵਾਲੇ ਜਸਕਰਨ ਸਿੰਘ (38)ਅਤੇ ਉਸਦੇ ਛੋਟੇ ਭਰਾ ਜੋਰਾ ਸਿੰਘ (34) ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਜੀਆਰਪੀ ਪੁਲਿਸ ਨੇ ਦੋਹਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਫਰੀਦਕੋਟ ਦੇ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ, 8 ਭੈਣ-ਭਰਾਵਾਂ ਵਿੱਚੋਂ ਛੋਟੇ ਦੋਵੇਂ ਭਰਾ ਆਪਸ ਵਿੱਚ ਬਹੁਤ ਪਿਆਰ ਨਾਲ ਰਹਿੰਦੇ ਸਨ ਅਤੇ ਇਕੱਠੇ ਖੇਤੀਬਾੜੀ ਅਤੇ ਹੋਰ ਕੰਮ ਕਰਦੇ ਸਨ। ਪਿੰਡ ਵਾਸੀਆਂ ਦੇ ਮੁਤਾਬਕ, ਭਾਵੇਂ ਪਰਿਵਾਰ ਕੋਲ ਘੱਟ ਜ਼ਮੀਨ ਸੀ ਪਰ ਉਹ ਠੇਕੇ ‘ਤੇ ਜ਼ਮੀਨ ਲੈ ਕੇ ਵੀ ਖੇਤੀ ਕਰਦੇ ਸਨ। ਦੋਵੇਂ ਭਰਾ ਇੱਕੋ ਘਰ ਵਿੱਚ ਵਿਆਹੇ ਹੋਏ ਸਨ, ਜਿਸ ਕਰਕੇ ਪਰਿਵਾਰ ਵਿੱਚ ਕਾਫ਼ੀ ਮੇਲ-ਮਿਲਾਪ ਸੀ। ਪਰ ਸਿਰ ‘ਤੇ ਚੜ੍ਹੇ ਕਰਜ਼ੇ ਕਾਰਨ ਉਹ ਕਾਫ਼ੀ ਸਮੇਂ ਤੋਂ ਮਾਨਸਿਕ ਤੌਰ ‘ਤੇ ਪਰੇਸ਼ਾਨ ਚੱਲ ਰਹੇ ਸਨ। ਇਸੇ ਪਰੇਸ਼ਾਨੀ ਦੇ ਚਲਦਿਆਂ ਉਨ੍ਹਾਂ ਨੇ ਪਿੰਡ ਢਾਬ ਬਾਮਣ ਵਾਲਾ ਨੇੜੇ ਲੰਘ ਰਹੀ ਰੇਲਵੇ ਲਾਈਨ ‘ਤੇ ਛਿੰਦਵਾੜਾ ਐਕਸਪ੍ਰੈਸ ਅੱਗੇ ਆ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ ‘ਤੇ ਪਿੰਡ ਦੇ ਲੋਕ ਮੌਕੇ ‘ਤੇ ਪਹੁੰਚੇ ਅਤੇ ਜੀਆਰਪੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ‘ਕਿਸੇ ਦੀ ਪੁਸ਼ਤ ਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ’-ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਮਗਰੋਂ CM ਮਾਨ ਦਾ ਟਵੀਟ
ਇਸ ਸਬੰਧੀ ਪਿੰਡ ਦੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਦੋਵੇਂ ਭਰਾ ਆਪਸ ਵਿੱਚ ਬਹੁਤ ਪਿਆਰ ਕਰਦੇ ਸਨ ਅਤੇ ਕਰਜ਼ੇ ਤੋਂ ਤੰਗ ਆ ਕੇ ਇਹ ਕਦਮ ਚੁੱਕਿਆ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦਾ ਕਰਜ਼ਾ ਮਾਫ ਕਰਕੇ ਆਰਥਿਕ ਮਦਦ ਦਿੱਤੀ ਜਾਵੇ, ਕਿਉਂਕਿ ਦੋਹਾਂ ਦੇ ਇੱਕ-ਇੱਕ ਛੋਟੀ ਬੱਚੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










