ਪੰਜਾਬ ਦੇ ਅੰਮ੍ਰਿਤਸਰ ਵਿੱਚ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ ਦੇ ਸੁਸਾਈਡ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਫੈਸਲੇ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਆਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਮੰਤਰੀ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁੱਖ ਸਕੱਤਰ ਨੂੰ ਜਾਂਚ ਦੇ ਹੁਕਮ ਦਿੱਤੇ ਗਏ ਹਨ। ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਸਾਡੇ ਲਈ ਮੰਤਰੀ-ਸੰਤਰੀ ਇੱਕੋ ਹੀ ਨੇ, ਅਸੀਂ ਕਿਸੇ ਦੀ ਪੁਸ਼ਤ-ਪਨਾਹੀ ਨਹੀਂ ਕਰਦੇ
ਇਸ ਦੌਰਾਨ, ਡੀਐਮ ਰੰਧਾਵਾ ਦੀ ਖੁਦਕੁਸ਼ੀ ਤੋਂ ਬਾਅਦ ਚੌਥੇ ਦਿਨ, ਉਨ੍ਹਾਂ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਸਿਵਲ ਹਸਪਤਾਲ ਵਿੱਚ ਕਾਰਜਕਾਰੀ ਮੈਜਿਸਟ੍ਰੇਟ ਦੀ ਨਿਗਰਾਨੀ ਹੇਠ ਕਾਰਵਾਈ ਕੀਤੀ ਜਾ ਰਹੀ ਹੈ। ਇਸ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਵੀ ਕੀਤੀ ਜਾ ਰਹੀ ਹੈ। ਲਾਸ਼ ਦਾ ਅੱਜ ਦੁਪਹਿਰ ਸਸਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਕਰੇਗਾ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ, CM ਮਾਨ ਬੋਲੇ- “ਪਹਿਲੀ ਵਾਰ ਪੰਜਾਬ ਨੂੰ ਅੰਤਰਰਾਸ਼ਟਰੀ ਟੂਰਨਾਮੈਂਟ ਮਿਲਿਆ”
ਇਸ ਦੌਰਾਨ, ਅੰਮ੍ਰਿਤਸਰ ਪੁਲਿਸ ਇਸ ਮਾਮਲੇ ਦੇ ਦੋਸ਼ੀ ਪੱਟੀ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ। ਅਧਿਕਾਰੀ ਨੇ ਆਪਣੀ ਜਾਨ ਦੇਣ ਤੋਂ ਪਹਿਲਾਂ ਇੱਕ ਵੀਡੀਓ ਬਣਾਈ ਸੀ, ਜਿਸ ਵਿੱਚ ਉਸਨੇ ਭੁੱਲਰ ‘ਤੇ ਗੰਭੀਰ ਇਲਜ਼ਾਮ ਲਗਾਏ ਸੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









