ਪੰਜਾਬ ਦੇ ਅੰਮ੍ਰਿਤਸਰ ਵਿੱਚ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ ਦੇ ਸੁਸਾਈਡ ਨੂੰ ਲੈ ਕੇ ਰਾਜਨੀਤੀ ਗਰਮਾ ਗਈ ਹੈ। ਭਾਰਤੀ ਜਨਤਾ ਪਾਰਟੀ ਦਾ ਇੱਕ ਵਫ਼ਦ ਅੱਜ (ਬੁੱਧਵਾਰ) ਨੂੰ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਵਫ਼ਦ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਇਸ ਮਾਮਲੇ ਨੂੰ ਸੀਬੀਆਈ ਹਵਾਲੇ ਕਰਨ ਦੀ ਸਿਫਾਰਸ਼ ਕਰੇ।
ਵਫਦ ਨੇ ਸੁਨੀਲ ਜਾਖੜ ਦੀ ਅਗਵਾਈ ਵਿੱਚ ਮੁਲਾਕਾਤ ਕੀਤੀ। ਅਸ਼ਵਨੀ ਸ਼ਰਮਾ, ਮਨਪ੍ਰੀਤ ਬਾਦਲ ਤੇ ਕੇਵਲ ਢਿੱਲੋਂ ਵੀ ਨਾਲ ਮੌਜੂਦ ਸਨ।ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਸੁਸਾਈਡ ਨਹੀਂ ਸਗੋਂ ਕਤਲ ਸੀ। ਤਿੰਨ ਕਾਂਗਰਸੀ ਸੰਸਦ ਮੈਂਬਰਾਂ ਨੇ ਗਗਨਦੀਪ ਮਾਮਲੇ ਨੂੰ ਸੀਬੀਆਈ ਹਵਾਲੇ ਕਰਨ ਦੀ ਪਟੀਸ਼ਨ ‘ਤੇ ਅਜੇ ਤੱਕ ਦਸਤਖਤ ਨਹੀਂ ਕੀਤੇ ਹਨ।
ਇਹ ਵੀ ਪੜ੍ਹੋ : ਰਾਣਾ ਬਲਾਚੌਰੀਆ ਕ.ਤ/ਲਕਾਂ/ਡ : ਵਾਰਦਾਤ ਸਮੇਂ ਚੋਰੀ ਹੋਇਆ ਪਿਸਟਲ ਬਰਾਮਦ, ਪੁਲਿਸ ਨੇ ਇੱਕ ਨੌਜਵਾਨ ਨੂੰ ਕੀਤਾ ਕਾਬੂ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









