ਚੰਡੀਗੜ੍ਹ ਦੇ ਸੈਕਟਰ-14 ਸਥਿਤ ਪੰਜਾਬ ਯੂਨੀਵਰਸਿਟੀ ਵਿਚ ਫਾਇਰਿੰਗ ਕਰਨ ਵਾਲੇ ਸ਼ੂਟਰਾਂ ਦਾ ਪੰਜਾਬ ਪੁਲਿਸ ਨੇ ਐਨਕਾਊਂਟਰ ਕੀਤਾ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਨੇ ਮੁਠਭੇੜ ਤੋਂ ਬਾਅਦ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਜਸਪ੍ਰੀਤ ਉਰਫ ਜੈਸ ਫਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਹੈ। ਅਮਲੋਹ-ਪਾਤੜਾਂ ਰੋਡ ‘ਤੇ ਵਿਚ ਏਜੀਟੀਐੱਫ ਨੇ ਇਹ ਕਾਰਵਾਈ ਕੀਤੀ ਹੈ। AGTF ਪੰਜਾਬ ਤੇ ਚੰਡੀਗੜ੍ਹ ਪੁਲਿਸ ਨੂੰ ਸਾਂਝੇ ਆਪ੍ਰੇਸ਼ਨ ਵਿਚ ਇਹ ਕਾਰਵਾਈ ਕੀਤੀ ਗਈ।
ਦੱਸਣਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਵਿਚ 17 ਮਾਰਚ ਨੂੰ SOPU ਆਗੂ ਜਸ਼ਨਦੀਪ ਸਿੰਘ ਜਵੰਧਾ ‘ਤੇ ਫਾਇਰਿੰਗ ਹੋਈ ਸੀ। ਸੁਰੱਖਿਆ ਏਜੰਸੀਆਂ ਘਟਨਾ ਤੋਂ ਬਾਅਦ ਤੋਂ ਹੀ ਉਸ ਦੀ ਭਾਲ ਕਰ ਰਹੀਆਂ ਸਨ। ਸੂਚਨਾ ਮਿਲਣ ‘ਤੇ AGTF ਟੀਮ ਨੇ ਅਮਲੋਹ ਖੇਤਰ ਦੀ ਘੇਰਾਬੰਦੀ ਕਰ ਲਈ। ਇਸ ਦੌਰਾਨ ਦੋਸ਼ੀ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ, ਜਿਸ ਵਿੱਚ ਜੈਸ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਦੁਆਰਾ ਉਸਦਾ ਇਲਾਜ ਕੀਤਾ ਜਾ ਰਿਹਾ ਹੈ। ਪੁਲਿਸ ਨੇ ਦੋਸ਼ੀ ਤੋਂ ਹਥਿਆਰ ਵੀ ਬਰਾਮਦ ਕੀਤੇ। ਸੂਤਰਾਂ ਅਨੁਸਾਰ ਜੈਸ ਲੰਬੇ ਸਮੇਂ ਤੋਂ ਇੱਕ ਗੈਂਗ ਲਈ ਕੰਮ ਕਰ ਰਿਹਾ ਸੀ ਅਤੇ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ।
ਇਹ ਵੀ ਪੜ੍ਹੋ : Lockdown ਦੀਆਂ ਖਬਰਾਂ ਵਿਚਾਲੇ PM ਮੋਦੀ ਭਲਕੇ ਸਾਰੇ ਸੂਬਿਆਂ ਦੇ CMs ਨਾਲ ਕਰਨਗੇ ਮੀਟਿੰਗ
ਪੰਜਾਬ ਯੂਨੀਵਰਸਿਟੀ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਉਸਦੀ ਭਾਲ ਤੇਜ਼ ਕਰ ਦਿੱਤੀ ਗਈ ਸੀ। ਪੁਲਿਸ ਇਸ ਸਮੇਂ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਗੈਂਗ ਨਾਲ ਜੁੜੇ ਹੋਰ ਦੋਸ਼ੀਆਂ ਦੀ ਭਾਲ ਕਰ ਰਹੀ ਹੈ। ਇਸ ਮੁਕਾਬਲੇ ਨੂੰ ਪੰਜਾਬ ਪੁਲਿਸ ਲਈ ਇੱਕ ਵੱਡੀ ਸਫਲਤਾ ਵਜੋਂ ਦੇਖਿਆ ਜਾ ਰਿਹਾ ਹੈ।
ਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









