ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਆਪਣਾ ਵਿੱਤੀ ਸਾਲ 2026-27 ਦਾ ਬਜਟ ਪੇਸ਼ ਕਰਨ ਜਾ ਰਹੀ ਹੈ। ਇਸ ਬਜਟ ਵਿਚ ਧਰਮ ਪ੍ਰਚਾਰ, ਸਿੱਖਿਆ ਅਤੇ ਸ਼ਰਧਾਲੂਆਂ ਦੀਆਂ ਸਹੂਲਤਾਂ ‘ਤੇ ਖਾਸ ਫੋਕਸ ਰਹੇਗਾ। ਅੰਮ੍ਰਿਤਸਰ ਦੇ SGPC ਦਫਤਰ ਵਿਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਦੁਪਹਿਰ 12 ਵਜੇ ਇਜਲਾਸ ਸ਼ੁਰੂ ਹੋਵੇਗਾ। ਇਸ ਦੀ ਪ੍ਰਧਾਨੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰਨਗੇ, ਜਦਕਿ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਬਜਟ ਪੇਸ਼ ਕਰਨਗੇ।

ਇਸ ਵਾਰ ਦ ਬਜਟ ਪਿਛਲੇ ਸਾਲ ਦੇ ਮੁਕਾਬਲੇ ਕਰੀਬ 9 ਫੀਸਦੀ ਵੱਧ ਦੱਸਿਆ ਜਾ ਰਿਹਾ ਹੈ। 2025-26 ਵਿਚ ਜਿਥੇ ਬਜਟ 1385 ਕਰੋੜ ਰੁਪਏ ਸੀ, ਉਥੇ ਹੁਣ ਕਰੀਬ 1500 ਕਰੋੜ ਰੁਪਏ ਦਾ ਹੋ ਸਕਦਾ ਹੈ। ਬਜਟ ਵਿਚ ਧਾਰਮਿਕ ਸਰਗਰਮੀਆਂ ਵਧਾਉਣ ਦੇ ਨਾਲ-ਨਾਲ ਸਿਖਿਆ ਸੰਸਥਾਵਾਂ ਨੂੰ ਮਜਬੂਤ ਕਰਨ ‘ਤੇ ਜੋਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਦੋ ਵਾਰ ਓਲੰਪਿਕ ਮੈਡਲ ਜੇਤੂ ਖਿਡਾਰੀ ਗੁਰਜੰਟ ਸਿੰਘ ਨੇ ਹਾਕੀ ਨੂੰ ਕਿਹਾ ਅਲਵਿਦਾ
ਨਾਲ ਹੀ ਸੱਚਖੰਡ ਸ੍ਰੀ ਹਰਿਮਦਰ ਸਾਹਿਬ ਸਣੇ ਹੋਰ ਗੁਰਦੁਆਰਿਆਂ ਨਾਲ ਜੁੜੀਆਂ ਸਰਾਵਾਂ ਦੇ ਨਿਰਮਾਣ ਤੇ ਵਿਸਥਾਰ ਨੂੰ ਪਹਿਲ ਦਿੱਤੀ ਜਾਏਗੀ, ਤਾਂਕਿ ਸ਼ਰਧਾਲੂਆਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ। ਕੁਲ ਮਿਲਾ ਕੇ, ਇਹ ਬਜਟ ਧਰਮ, ਸਿੱਖਿਆ ਤੇ ਸੇਵਾ ਨੂੰ ਮਜਬੂਤ ਕਰਨ ਦ ਦਿਸ਼ਾ ਵਿਚ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









