ਪੰਜਾਬ ਕਾਂਗਰਸ ਦੇ ਦਿੱਗਜ਼ ਨੇਤਾ ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿਚ ਵਿੱਤ ਮੰਤਰੀ ਰਹੇ ਲਾਲ ਸਿੰਘ ਦਾ ਮੋਹਾਲੀ ਦੇ ਮੈਕਸ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ। ਲਾਲ ਸਿੰਘ ਪੰਜਾਬ ਸਿਆਸੀ ਦੇ ਤਜਰਬੇਕਾਰ ਚਿਹਰੇ ਸਨ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਵਿੱਤ ਮੰਤਰੀ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਇਸ ਤੋਂ ਇਲਾਵਾ ਉਹ ਪੰਜਾਬ ਮੰਡੀ ਬੋਰਡ ਦੇ ਪ੍ਰਧਾਨ ਵੀ ਰਹਿ ਚੁੱਕੇ ਸਨ।
ਉਨ੍ਹਾਂ ਦੇ ਦੇਹਾਂਤ ਦੀ ਖਬਰ ਸੁਣ ਕੇ ਕਾਂਗਰਸ ਵਰਕਰਾਂ ਵਿਚ ਸੋਗ ਦੀ ਲਹਿਰ ਦੌੜ ਗਈ। ਕਈ ਨੇਤਾਵਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਲਾਲ ਸਿੰਘ ਪੰਜਾਬ ਦੀ ਰਾਜਨੀਤੀ ਵਿਚ ਸਾਦਗੀ ਤੇ ਈਮਾਨਦਾਰੀ ਦੇ ਪ੍ਰਤੀਕ ਮੰਨੇ ਜਾਂਦੇ ਸਨ। ਕਾਂਗਰਸ ਨੇਤਾ ਲਾਲ ਸਿੰਘ ਦੇ ਦੇਹਾਂਤ ‘ਤੇ ਯੂਨੀਅਨ ਮੰਤਰੀ ਰਵਨੀਤ ਸਿੰਘ ਬਿੱਟੂ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕਾਂਗਰਸ ਨੇਤਾ ਪ੍ਰਗਟ ਸਿੰਘ ਸਣੇ ਕਈ ਨੇਤਾਵਾਂ ਨੇ ਸੋਗ ਪ੍ਰਗਟ ਕੀਤਾ ਹੈ। ਰਵਨੀਤ ਸਿੰਘ ਬਿੱਟੂ ਨੇ ਲਿਖਿਆ ਹੈ ਕਿ ਲਾਲ ਸਿੰਘ ਜੀ ਦੇ ਦੇਹਾਂਤ ‘ਤੇ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ। ਉਹ ਇਕ ਤਜਰਬੇਕਾਰ ਰਾਜਨੇਤਾ ਤੇ ਮੇਰੇ ਦਾਦਾ ਜੀ ਦੇ ਕਰੀਬੀ ਸਨ। ਪੰਜਾਬ ਦੀ ਤਰੱਕੀ ਤੇ ਸ਼ਾਂਤੀ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਵਾਹਿਗੁਰੂ ਉਨ੍ਹਾਂ ਦੇ ਪਰਿਵਾਰ ਨੂੰ ਇਹ ਦੁੱਖ ਸਹਿਣ ਕਰਨ ਦੀ ਸ਼ਕਤੀ ਦੇਵੇ।
ਇਹ ਵੀ ਪੜ੍ਹੋ : ਦਿੱਲੀ ਏਅਰਪੋਰਟ ‘ਤੇ IndiGo ਜਹਾਜ਼ ਦੀ ਐਮਰਜੈਂਸੀ ਲੈਂਡਿੰਗ, ਵਾਲ-ਵਾਲ ਬਚੀ ਯਾਤਰੀਆਂ ਦੀ ਜਾਨ!
ਦੱਸ ਦੇਈਏ ਕਿ ਲਾਲ ਸਿੰਘ ਪਹਿਲੀ ਵਾਰ 1977 ਵਿਚ ਡਕਾਲਾ ਤੋਂ ਕਾਂਗਰਸ ਦੀ ਟਿਕਟ ‘ਤੇ ਪੰਜਾਬ ਵਿਧਾਨ ਸਭਾ ਦੇ ਮੈਂਬਰ ਬਣੇ ਸਨ। ਉਦੋਂ ਤੋਂ ਉਨ੍ਹਾਂ ਨੇ 2012 ਤੱਕ 5 ਵਾਰ ਡਕਾਲਾ ਦੀ ਅਗਵਾਈ ਕੀਤੀ। 1985 ਤੇ 1997 ਦੀਆਂ ਚੋਣਾਂ ਵਿਚ ਉਹ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਤੇ ਹਰਮੇਲ ਸਿੰਘ ਤੋਂ ਹਾਰ ਗਏ ਸਨ। 2012 ਦੀਆਂ ਚੋਣਾਂ ਵਿਚ ਲਾਲ ਸਿੰਘ ਨੇ ਸਨੌਰ ਤੋਂ ਚੋਣ ਲੜੀ ਤੇ ਜਿੱਤ ਕੇ ਮੰਤਰੀ ਬਣੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









