ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਸਰਹਿੰਦ ਦੀ ਨਵੀਂ ਅਨਾਜ ਮੰਡੀ ਵਿਚ ਰਾਜ ਪੱਧਰੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਸਿਹਤ ਸਹੂਲਤਾਂ ਦੇ ਵਿਸਤਾਰ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਮ ਲੋਕਾਂ ਦੇ ਮੁੱਦਿਆਂ ‘ਤੇ ਕੰਮ ਕਰ ਰਹੀ ਹੈ। ਉੁਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਸਭਾਵਾਂ ਵਿਚ ਸਿਹਤ, ਸਿੱਖਿਆ, ਕਿਸਾਨਾਂ ਦੇ ਹੱਕਾਂ ਦੀ ਗੱਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਜਨਤਾ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਤੇ ਵਿਕਾਸ ਕੰਮਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਸਮਾਰੋਹ ਵਿਚ ਵੱਡੀ ਗਿਣਤੀ ਵਿਚ ਲੋਕ ਮੌਜੂਦ ਰਹੇ ਤੇ ਸਰਕਾਰ ਦੀਆਂ ਯੋਜਨਾਵਾਂ ਨੂੰ ਲੈ ਕੇ ਉਤਸ਼ਾਹ ਦੇਖਣ ਨੂੰ ਮਿਲਿਆ।
ਸਰਕਾਰ ਦੀਆਂ ਉਪਲਬਧੀਆਂ ਗਿਣਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪੰਜਾਬ ‘ਚ ਸਿਰਫ਼ 4 ਸਾਲਾਂ ‘ਚ ਇਤਿਹਾਸਕ ਕੰਮ ਕੀਤਾ ਹੈ। 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ। 19 ਟੋਲ ਪਲਾਜ਼ਿਆ ਨੂੰ ਬੰਦ ਕੀਤਾ ਗਿਆ। ਸਾਡੇ ਵੱਲੋਂ ਬਣਾਈ ਗਈ SSF ਫੋਰਸ ਹਰ ਸਾਲ 2,500 ਜਾਨਾਂ ਬਚਾਉਂਦੀ ਹੈ। 10,000 ਹੋਰ ਪੁਲਿਸ ਕਰਮਚਾਰੀਆਂ ਦੀ ਭਰਤੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਲਾਲ ਸਿੰਘ ਦਾ ਹੋਇਆ ਦੇ/ਹਾਂਤ, ਮੋਹਾਲੀ ਦੇ ਮੈਕਸ ਹਸਪਤਾਲ ‘ਚ ਲਏ ਆਖਰੀ ਸਾ/ਹ
ਕੇਜਰੀਵਾਲ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਵਿਚ ਪੰਜਾਬ ਵਿਚ 881 ਮੁਹੱਲਾ ਕਲੀਨਿਕ ਬਣਾਏ ਜਾ ਚੁੱਕੇ ਹਨ। ਹੁਣ 109 ਹੋਰ ਕਲੀਨਿਕ ਸ਼ੁਰੂ ਹੋਣ ਨਾਲ ਇਨ੍ਹਾਂ ਦੀ ਗਿਣਤੀ 990 ਹੋ ਜਾਵੇਗੀ। ਆਉਣ ਵਾਲੇ ਸਮੇਂ ਵਿਚ 400 ਤੇ ਕਲੀਨਿਕ ਖੋਲ੍ਹਣ ਦੀਯੋਜਨਾ ਹੈ ਜਿਸ ਨਾਲ ਇਹ ਗਿਣਤੀ ਲਗਭਗ 1500 ਤੱਕ ਪਹੁੰਚ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿਚ ਦਵਾਈਆਂ ਦੀ ਕਮੀ ਨਹੀਂ ਹੋਣ ਦਿੱਤੀ ਜਾਂਦੀ ਤੇ ਇਸ ਦੀ ਨਿਗਰਾਨੀ ਸਿੱਧੇ ਮੁੱਖ ਮੰਤਰੀ ਦਫਤਰ ਤੋਂ ਕੀਤੀ ਜਾਂਦੀ ਹੈ। ਕੁੱਲ 990 ਕਲੀਨਿਕਾਂ ਨਾਲ ਔਸਤਨ 85000 ਲੋਕਾਂ ਨੂੰ ਰੋਜ਼ਾਨਾ ਲਾਭ ਮਿਲੇਗਾ। ਬਲੱਡ ਪ੍ਰੈਸ਼ਰ, ਸ਼ੂਗਰ ਤੋਂ ਲੈ ਕੇ ਹੈਪੇਟਾਈਟਿਸ ਤੱਕ ਦਾ ਇਲਾਜ ਲੋਕਾਂ ਨੂੰ ਘਰਾਂ ਨੇੜੇ ਮਿਲੇਗਾ । ਇਸ ਤੋਂ ਪਹਿਲਾਂ 881 ਆਮ ਆਦਮੀ ਕਲੀਨਿਕਾਂ ‘ਚ 5 ਕਰੋੜ ਤੋਂ ਵੱਧ ਵਾਰੀ ਪਰਚੀਆਂ ਬਣੀਆਂ ਹਨ ਤੇ ਦਵਾਈ ਦਿੱਤੀ ਜਾ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









